ਮੋਦੀ ਸਰਕਾਰ ਵੱਲੋਂ ਲੱਖਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 8ਵੇਂ ਤਨਖ਼ਾਹ ਕਮਿਸ਼ਨ ਨੂੰ ਦਿੱਤੀ ਮੰਨਜੂਰੀ

0
216

ਨਵੀਂ ਦਿੱਲੀ, 16 ਜਨਵਰੀ: ਕੇਂਦਰ ਦੀ ਮੋਦੀ ਸਰਕਾਰ ਨੇ ਦੇਸ ਭਰ ਦੇ ਲੱਖਾਂ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਠਵੇਂ ਤਨਖ਼ਾਹ ਕਮਿਸ਼ਨ ਬਣਾਉਣ ਨੂੰ ਮੰਨਜੂਰੀ ਦੇ ਦਿੱਤੀ ਹੈ। ਇਸ ਸਬੰਧ ਵਿਚ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਕੈਬਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਤੋਂ ਬਾਅਦ ਇਸ ਫੈਸਲੇ ਦੀ ਜਾਣਕਰੀ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨੇ ਦਸਿਆ ਕਿ ‘‘ ਇਹ ਕਮਿਸ਼ਨ ਸਾਲ 2026 ਤੋਂ ਲਾਗੂ ਕੀਤਾ ਜਾਵੇਗਾ ਅਤੇ ਉਸਤੋਂ ਬਾਅਦ ਇਸਦੀਆਂ ਸਿਫ਼ਾਰਸਾਂ ਦੇਸ ਭਰ ਵਿਚ ਕੰਮ ਕਰਦੇ ਕੇਂਦਰ ਸਰਕਾਰ ਦੇ ਮੁਲਾਜਮਾਂ ਉਪਰ ਲਾਗੂ ਹੋਣਗੀਆਂ।’’

ਇਹ ਵੀ ਪੜ੍ਹੋ ਡਾਕਟਰ ਦੇ ਨਾਂ ‘ਤੇ 10000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਿਕਰਯੋਗ ਹੈ ਕਿ ਸਾਲ 2016 ਤੋਂ ਸ਼ੁਰੂ ਹੋਇਆ ਸੱਤਵੇਂ ਪੇ ਕਮਿਸ਼ਨ ਦੀ ਮਿਆਦ ਸਾਲ 2026 ਵਿਚ ਖ਼ਤਮ ਹੋਣ ਜਾ ਰਹੀ ਸੀ। ਇੱਥੇ ਦਸਣਾ ਬਣਦਾ ਹੈ ਕਿ ਕੇਂਦਰ ਨਾਲ ਸਬੰਧਤ ਇੱਕ ਕਰੋੜ ਤੋਂ ਵੱਧ ਮੁਲਾਜਮਾਂ ਦੀਆਂ ਤਨਖ਼ਾਹਾਂ ਅਤੇ ਭੱਤਿਆ ਆਦਿ ਦਾ ਫੈਸਲਾ ਇਸ ਕਮਿਸ਼ਨ ਦੇ ਵੱਲੋਂ ਹੀ ਲਿਆਂ ਜਾਂਦਾ ਹੈ, ਜਿਸਦੇ ਚੱਲਦੇ ਇੰਨ੍ਹਾਂ ਕਰਮਚਾਰੀਆਂ ਵੱਲੋਂ ਇਸ ਐਲਾਨ ਦਾ ਬੇਸਬਰੀ ਨਾਲ ਐਲਾਨ ਕੀਤਾ ਜਾਂਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here