Bathinda News: Bathinda ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਵਿਖੇ ਇੱਕ ਵਾਪਰੀ ਘਟਨਾ ਦੀ ਇਲਾਕੇ ‘ਚ ਚਰਚਾ ਹੈ। ਗੁਆਂਢ ‘ਚ ਰਹਿੰਦੇ ਲੜਕੇ ਵੱਲੋਂ ਲੜਕੀ ਨਾਲ ਵਿਆਹ ਕਰਵਾਉਣ ਤੋਂ ਮੁਕਰਨ ‘ਤੇ ਦੁਖੀ ਹੋ ਕੇ ਲੜਕੀ ਵਲੋਂ ਜ਼ਹਿਰੀਲੀ ਦਵਾਈ ਖਾਣ ਦੀ ਸੂਚਨਾ ਸਾਹਮਣੇ ਆਈ ਹੈ। ਲੜਕੀ ਦੀ ਹਾਲਾਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸਦਾ ਭੁੱਚੋ ਮੰਡੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ਼ ਚੱਲ ਰਿਹਾ।
ਇਹ ਵੀ ਪੜ੍ਹੋ Abohar ‘ਚ ਭਿਆਨਕ ਹਾਦਸਾ; 2 ਸਕੇ ਭਰਾਵਾਂ ਸਮੇਤ 3 ਨੌਜਵਾਨ ਦੀ ਹੋਈ ਮੌ+ਤ, 2 ਗੰਭੀਰ ਜਖ਼ਮੀ
ਉਧਰ, ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੇ ਬਿਆਨਾਂ ਉੱਪਰ ਲੜਕੀ ਨੂੰ ਅਜਿਹਾ ਕਰਨ ਲਈ ਮਜਬੂਰ ਕਰਨ ਵਾਲੇ ਲੜਕੇ ਅਤੇ ਉਸਦੇ ਮਾਂ-ਪਿਉ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਘਟਨਾ ਦਾ ਵੇਰਵਾ ਦਿੰਦਿਆਂ ਸਬ ਡਿਵੀਜ਼ਨ ਭੁੱਚੋ ਦੇ ਡੀਐਸਪੀ ਮਨਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਇਸ ਸਬੰਧ ਵਿਚ ਮੁਕੱਦਮਾ ਨੰਬਰ 42, ਅਧੀਨ ਧਾਰਾ 108 ਅਤੇ 56 ਬੀਐਨਐਸ ਤਹਿਤ ਰਵਿੰਦਰ ਸਿੰਘ, ਰਾਣੀ ਕੌਰ ਤੇ ਸੁਖਦੀਪ ਸਿੰਘ ਵਿਰੁਧ ਪਰਚਾ ਦਰਜ਼ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





