Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ

Date:

spot_img

Amritsar News : ਲੰਘੀ 18 ਸਤੰਬਰ ਨੂੰ ਥਾਣਾ ਗੇਟ ਹਕੀਮਾ ਦੇ ਅਧੀਨ ਆਉਂਦੀ ਦਾਣਾ ਮੰਡੀ ਨੇੜੇ ਗੋਲੀਆਂ ਮਾਰ ਕੇ ਸ਼ਹੀਦ ਕੀਤੇ ASI ਹਰਜੀਤ ਸਿੰਘ ਦੀ ਮੌਤ ਦਾ ਬਦਲਾ ਲੈਂਦਿਆਂ ਪੁਲਿਸ ਨੇ ਬੀਤੀ ਦੇਰ ਰਾਤ ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ। ਇਸ ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਫ਼ਰਾਰ ਹੋਣ ਵਿਚ ਸਫ਼ਲ ਰਿਹਾ। ਜਿਸਦੀ ਭਾਲ ਲਈ ਪੁਲਿਸ ਟੀਮਾਂ ਲੱਗੀਆਂ ਹੋਈਆਂ ਹਨ। ਦੇਰ ਰਾਤ ਹੋਏ ਇਸ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਮੀਡੀਆ ਨੂੰ ਦਸਿਆ ਕਿ ਘਟਨਾ ਸਮੇਂ ਮੁਲਜ਼ਮਾ ਵੱਲੋਂ ਵਰਤੀ ਕਾਇਨੈਟਕ ਸਕੂਟਰੀ ਬਾਰੇ ਪਤਾ ਲੱਗਣ ਤੋਂ ਬਾਅਦ ਮੁਲਜ਼ਮਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ 👉ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਇਸ ਦੌਰਾਨ ਇੱਕ ਨਾਕੇ ‘ਤੇ ਉਕਤ ਸਕੂਟੀ ਉਪਰ ਸਵਾਰ ਹੋ ਕੇ ਇਹ ਸ਼ੱਕੀ ਨੌਜਵਾਨ ਦਿਖਾਈ ਦਿੱਤੇ, ਜਿੰਨ੍ਹਾਂ ਨੂੰ ਜਦ ਰੁਕਣ ਦਾ ਇਸ਼ਾਰਾ ਕੀਤਾ ਤਾਂ ਇੰਨ੍ਹਾਂ ਨੇ ਪੁਲਿਸ ਪਾਰਟੀ ਉਪਰ ਗੋਲੀ ਚਲਾ ਦਿੱਤੀ। ਜਿਸਤੋਂ ਬਾਅਦ ਪੁਲਿਸ ਟੀਮਾਂ ਨੇ ਇੰਨ੍ਹਾਂ ਦਾ ਪਿੱਛਾ ਕੀਤਾ ਤੇ ਸਕੂਟੀ ਡਿੱਗਣ ਤੋਂ ਬਾਅਦ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਜਿਸਦੇ ਵਿਚ ਇਕ ਗੋਲੀ ਸੀਆਈਏ ਸਟਾਫ਼ ਦੇ ਮੁਲਾਜਮ ਦੀ ਛਾਤੀ ਉੱਪਰ ਲੱਗੀ ਪ੍ਰੰਤੂ ਬੁਲੇਟ ਪਰੂਫ਼ ਜੈਕੇਟ ਪਹਿਨੀ ਹੋਣ ਕਾਰਨ ਬਚਾਅ ਰਿਹਾ। ਇਸਤੋਂ ਇਲਾਵਾ ਦੋ ਗੋਲੀਆਂ ਪੁਲਿਸ ਦੀ ਗੱਡੀ ਉੱਪਰ ਲੱਗੀਆਂ। ਜਵਾਬੀ ਕਾਰਵਾਈ ਵਿਚ ਇੱਕ ਮੁਲਜਮ ਦੇ ਗੋਲੀ ਲੱਗੀ ਤੇ ਉਹ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਇਹ ਵੀ ਪੜ੍ਹੋ 👉ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਮ੍ਰਿਤਕ ਮੁਲਜਮ ਦੀ ਪਹਿਚਾਣ ਦੀਪਕ ਸਿੰਘ ਵਾਸੀ ਮੁਲੇਚੱਕ ਅੰਮ੍ਰਿਤਸਰ ਦੇ ਤੌਰ ‘ਤੇ ਹੋਈ ਹੈ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਇੱਕ ਹੋਰ ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।ਪੁਲਿਸ ਨੇ ਦਾਅਵਾ ਕੀਤਾ ਕਿ ਕਾਰਵਾਈ ਦੌਰਾਨ .30 ਬੋਰ ਦਾ ਪਿਸਤੌਲ, 2 ਮੈਗਜ਼ੀਨ, 8 ਜ਼ਿੰਦਾ ਕਾਰਤੂਸ, ਇੱਕ ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਕਥਿਤ ਤੌਰ ’ਤੇ ਵਰਤੀ ਗਈ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਇਹ ਵੀ ਖੁਲਾਸਾ ਕੀਤਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮਾਂ ਨੇ ਇਹ ਵਾਰਦਾਤ ਪਾਕਿਸਤਾਨ ਵਿੱਚ ਸਥਿਤ ਹੈਂਡਲਰਾਂ ਦੇ ਕਹਿਣ ‘ਤੇ ਕੀਤੀ ਹੈ, ਜਿੰਨ੍ਹਾਂ ਨੇ ਇੰਨ੍ਹਾਂ ਨੂੰ ਪੈਸੇ ਦਾ ਲਾਲਚ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ 👉ਬਠਿੰਡਾ ‘ਚ ਸਫ਼ਾਈ ਸੇਵਕਾਂ ਤੇ ਸੀਵਰੇਜ ਕਾਮਿਆਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਮੁਲਜਮਾਂ ਦੇ ਨਿਸ਼ਾਨੇ ‘ਤੇ ਹਰਜੀਤ ਸਿੰਘ ਨਹੀਂ ਸੀ, ਬਲਕਿ ਟਾਰਗੇਟ ਇਹ ਸੀ ਕਿ ਜੋ ਵੀ ਪੁਲਿਸ ਮੁਲਾਜਮ ਸਾਹਮਣੇ ਮਿਲ ਜਾਵੇਗਾ, ਉਸਨੂੰ ਹੀ ਨਿਸ਼ਾਨਾ ਬਣਾਇਆ ਜਾਵੇਗਾ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਰਜੀਤ ਸਿੰਘ ਨੂੰ ਗੋਲੀ ਮਾਰਨ ਤੋਂ ਬਾਅਦ, ਸ਼ੂਟਰਾਂ ਨੇ ਇੱਕ ਵੀਡੀਓ ਬਣਾਈ, ਜਿਸਨੂੰ ਸਰਹੱਦ ਪਾਰ ਬੈਠੇ ਆਪਣੇ ਹੈਂਡਲਰਾਂ ਲਈ ਅਪਰਾਧ ਦੇ ਸਬੂਤ ਵਜੋਂ ਭੇਜਿਆ ਗਿਆ। ਜਿਕਰਯੋਗ ਹੈ ਕਿ ਇਸ ਹਮਲੇ ਤੋਂ ਬਾਅਦ ਕਥਿਤ ਤੌਰ ‘ਤੇ ਇਸਦੀ ਜਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (ਟੀਟੀਐਚ) ਨਾਮਕ ਇੱਕ ਸੰਗਠਨ ਨੇ ਜ਼ਿੰਮੇਵਾਰੀ ਲਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

👉ਕਾਂਗਰਸ, ਅਕਾਲੀ ਜਾਂ ਭਾਜਪਾ ਨੂੰ ਵੋਟ ਦੇਣਾ ਹਰ ਪਰਿਵਾਰ...