Amritsar News :Big News; ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਅੱਜ ਤੇਜ਼ਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਜ਼ ਵਿਚ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਛੇਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ। ਲੰਮੇ ਅਰਸੇ ਤੋਂ ਇਸ ਸਿੱਖ ਸੰਸਥਾ ਨਾਲ ਬਤੌਰ ਮੈਂਬਰ ਜੁੜੇ ਆ ਰਹੇ ਧਾਮੀ ਨੂੰ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿੰਨ੍ਹਾਂ ਉਨ੍ਹਾਂ ਨੂੰ ਕਈ ਵਾਰ ਧਾਰਮਿਕ ਤੇ ਸਿਆਸੀ ਸੰਕਟ ਵਿਚੋਂ ਕੱਢਣ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।
ਇਹ ਵੀ ਪੜ੍ਹੋ 👉ਨਗਰ ਨਿਗਮ ਚੋਣਾਂ ਦਾ ਐਲਾਨ; 23 ਦਸੰਬਰ ਨੂੰ ਪੈਣਗੀਆਂ ਵੋਟਾਂ
ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਇਸਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਜਦਕਿ ਮੀਤ ਪ੍ਰਧਾਨ ਦੇ ਅਹੁੱਦੇ ਲਈ ਗੁਰਬਖ਼ਸ ਸਿੰਘ ਖਾਲਸਾ ਦੀ ਚੋਣ ਕੀਤੀ ਗਈ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਵਕਾਰੀ ਅਹੁੱਦੇ ਲਈ ਗੁਰਪ੍ਰੀਤ ਸਿੰਘ ਝੱਬਰ ਦੇ ਨਾਮ ‘ਤੇ ਮੋਹਰ ਲਗਾਈ ਗਈ। ਕਾਰਜ਼ਕਾਰਨੀ ਮੈਬਰਾਂ ਵਿਚ ਮੋਹਨ ਸਿੰਘ ਬੰਗੀ, ਬਾਵਾ ਸਿੰਘ ਕਮਾਲਪੁਰਾ, ਰਣਜੀਤ ਸਿੰਘ ਕਾਹਲੋ, ਨਵੇਤਜ ਸਿੰਘ ਕਾਉਣੀ, ਪਰਮਜੀਤ ਕੌਰ ਮੂਣਕ, ਰਵਿੰਦਰ ਸਿੰਘ ਖਾਲਸਾ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਥੂਪੁਰ, ਨਰਿੰਦਰ ਕੌਰ ਰਣੀਆਂ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ ਦੇ ਨਾਮ ਸ਼ਾਮਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













