Tuesday, February 3, 2026

ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਹਟਾਇਆ

Date:

spot_img

👉ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੁਲਤਾਨ ਸਿੰਘ ਤੋਂ ਵੀ ਸੇਵਾਵਾਂ ਵਾਪਸ ਲਈਆਂ
Amritsar News: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਅੰਤ੍ਰਿਗ ਕਮੇਟੀ ਦੀ ਅੱਜ ਹੋਈ ਮਹੱਤਵਪੂਰਨ ਮੀਟਿੰਗ ਦੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ।ਹੁਣ ਉਹ ਸਿਰਫ਼ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗਰੰਥੀ ਰਹਿ ਗਏ ਹਨ। ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਵੀ ਉਨ੍ਹਾਂ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ। ਹੁਣ ਉਹ ਸਿਰਫ਼ ਹੈਡਗਰੰਥੀ ਵਜੋਂ ਕੰਮ ਕਰਦੇ ਰਹਿਣਗੇ।ਨਵੇਂ ਜਥੇਦਾਰਾਂ ਬਾਰੇ ਲਏ ਗਏ ਫੈਸਲੇ ਵਿਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਅਗਲਾ ਜਥੇਦਾਰ ਨਿਯੂਕਤ ਕੀਤਾ ਗਿਆ ਹੈ , ਜੋ ਬਤੌਰ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਸੇਵਾਵਾਂ ਨਿਭਾਉਣਗੇ।

ਇਹ ਵੀ ਪੜ੍ਹੋ ਦਰਬਾਰ ਸਾਹਿਬ ਮੱਥਾ ਟੇਕਣ ਗਏ ਫ਼ਰੀਦਕੋਟ ਦੇ ਸ਼ਰਧਾਲੂ ਦੀ ਹੋਈ ਮੌ+ਤ

ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਅਗਲਾ ਜਥੇਦਾਰ ਨਿਯੂਕਤ ਕੀਤਾ ਗਿਆ ਹੈ। ਹਾਲਾਂਕਿ ਇਸ ਫੈਸਲੇ ਦੇ ਪਿੱਛੇ ਕਾਰਨ ਹਾਲੇ ਸਾਹਮਣੇ ਨਹੀਂ ਆਇਆ ਪ੍ਰੰਤੂ ਸਮਝਿਆ ਜਾ ਰਿਹਾ ਕਿ ਇਹ ਫੈਸਲਾ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਮਝਿਆ ਜਾ ਰਿਹਾ। ਉਂਝ ਤਰਕ ਦਿੱਤਾ ਜਾ ਰਿਹਾ ਹੈ ਕਿ ਗਿਆਨੀ ਰਘਵੀਰ ਸਿੰਘ ਹੁਣ ਆਪਣੀਆਂ ਸੇਵਾਵਾਂ ਨਿਭਾਉਣ ਦੇ ਸਮਰੱਥ ਨਹੀਂ ਹਨ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਗਿਆਨੀ ਰਘਵੀਰ ਸਿੰਘ ਨੇ ਇਸ ਸੰਭਾਵਿਤ ਫੈਸਲੇ ਬਾਰੇ ਟਿੱਪਣੀ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਆਪਣੇ ਕੱਪੜੇ ਬੈਗ ਵਿਚ ਪਾਏ ਹੋਏ ਹਨ। ਇਸ ਮੀਟਿੰਗ ਵਿਚ ਸ਼ਾਮਲ ਵਿਰੋਧੀ ਧਿਰਾਂ ਦੇ ਤਿੰਨ ਮੈਂਬਰਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ। ਜਦੋਂਕਿ ਇਸ ਮੀਟਿੰਗ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...