Punjab News: ਸੂਬੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਆ ਰਹੀ ਬਾਰਸ਼ਾਂ ਅਤੇ ਹੜ੍ਹਾਂ ਦੀ ਬਣੀ ਹੋਈ ਭਿਅੰਕਰ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਹੁਣ ਸਕੂਲਾਂ ਤੋਂ ਬਾਅਦ ਕਾਲਜ਼ਾਂ ਅਤੇ ਯੂਨੀਵਰਸਿਟੀਆਂ ਵਿਚ ਵੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ ਪੰਚਾਇਤ ਫੰਡਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ BDPO ਅਤੇ Ex Sarpanch ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉੱਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਪਣੇ ਸ਼ੋਸਲ ਮੀਡੀ ਆਰਾਹੀ ਦਸਿਆ ਕਿ, ‘‘ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।’’
ਇਹ ਵੀ ਪੜ੍ਹੋ ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-ਕੇ.ਏ.ਪੀ ਸਿਨਹਾ
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ।ਉਨ੍ਹਾਂ ਸਿੱਖਿਆ ਵਿਭਾਗ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਲਈ ਕਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













