ਚੰਡੀਗੜ੍ਹ, 25 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਵਿਚੋਂ ਕੱਢ ਦਿੱਤਾ। ਇਸ ਫ਼ੈਸਲੇ ਬਾਰੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਐਲਾਨ ਕੀਤਾ ਹੈ।
ਭਗਵੰਤ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੀਤਾ ਚੋਣ ਪ੍ਰਚਾਰ
ਪਤਾ ਲੱਗਿਆ ਹੈ ਕਿ ਸ: ਕੈਰੋਂ ਦੇ ਵਿਰੁੱਧ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸ਼ਿਕਾਇਤ ਕੀਤੀ ਸੀ, ਜਿਸਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸ: ਕੈਰੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹਿਨੋਈ ਵੀ ਹਨ। ਉਹ ਪੰਜਾਬ ਦੇ ਧੜੱਲੇਦਾਰ ਮੁੱਖ ਮੰਤਰੀ ਰਹੇ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਹਨ। ਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਇੱਕ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
Share the post "Big News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਿਆ"