Thursday, April 16, 2026
spot_img
spot_img

Breaking News: ਬਾਬਾ ਟੇਕ ਸਿੰਘ ਧਨੌਲਾ ਨੇ ਵੀ ਸੰਭਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸੇਵਾ

Date:

spot_img

Talwandi Sabo News :ਪਿਛਲੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ’ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਨਵੇਂ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਬੁੱਧਵਾਰ ਨੂੰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਐਨ ਵਿਸਾਖੀ ਤੋਂ ਪਹਿਲਾਂ ਚੁੱਪ-ਚਪੀਤੇ ਹੋਏ ਇਸ ਸਮਾਗਮ ਦੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਗੁਰਮੀਤ ਸਿੰਘ ਤਿਰਲੋਕੇਵਾਲਾ ਸਹਿਤ ਅਹੁੱਦੇਦਾਰ ਵੀ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ 13 ਅਪ੍ਰੈਲ ਨੂੰ ਵਿਸਾਖੀ ਮੌਕੇ ਕਾਨਫਰੰਸ ਦੇ ਰੂਪ ਵਿਚ ਵੱਡਾ ਇਕੱਠ ਕਰੇਗਾ ਅਕਾਲੀ ਦਲ: ਸੁਖਬੀਰ ਬਾਦਲ

ਦਸਣਾ ਬਣਦਾ ਹੈ ਕਿ 2 ਦਸੰਬਰ 2024 ਨੂੰ ਧਾਰਮਿਕ ਅਵੱਗਿਆ ਦੇ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਉਪਰੋਂ ਸੁਖਬੀਰ ਸਿੰਘ ਬਾਦਲ ਸਹਿਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਸਜ਼ਾ ਸੁਣਾਈ ਗਈ ਸੀ। ਇਸਦੇ ਨਾਲ ਹੀ ਸਮੂਹ ਅਕਾਲੀ ਧੜਿਆਂ ਨੂੰ ਇੱਕਜੁਟ ਹੋਣ ਦਾ ਵੀ ਸੰਦੇਸ਼ ਦਿੱਤਾ ਗਿਆ ਸੀ ਪ੍ਰੰਤੂ ਇਸਦੇ ਬਾਵਜੂਦ ਹਾਲੇ ਤੱਕ ਅਕਾਲੀ ਆਗੂਆਂ ਵਿਚ ਮਨਮੁਟਾਵ ਜਾਰੀ ਹੈ।

ਇਹ ਵੀ ਪੜ੍ਹੋ SGPC ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪ੍ਰੰਤੂ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਨੇ ਪਹਿਲਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਅਦ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸੇਵਾਮੁਕਤ ਕਰ ਦਿੱਤਾ ਗਿਆ ਸੀ।

ਜਿਸਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਮਨੋਨੀਤ ਕਰਦਿਆਂ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜ਼ਕਾਰੀ ਜਥੇਦਾਰ ਬਣਾ ਦਿੱਤਾ ਸੀ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੀ ਜਿੰਮੇਵਾਰੀ ਬਾਬਾ ਟੇਕ ਸਿੰਘ ਧਨੌਲਾ ਨੂੰ ਸੌਂਪ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...