ਆਪ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Amritsar News: ਪਿਛਲੇ ਕਈ ਮਹੀਨਿਆਂ ਤੋਂਲਗਾਤਾਰ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਵਿਚ ਕਿਸੇ ਹੋਰ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਜਾ ਰਿਹਾ, ਬਲਕਿ ਭਗਵੰਤ ਸਿੰਘ ਮਾਨ ਹੀ ਸੂਬੇ ਦੇ ਮੁੱਖ ਮੰਤਰੀ ਰਹਿਣਗੇ। ਉਨ੍ਹਾਂ ਗੱਲ ਇੱਥੇ ਹੀ ਖ਼ਤਮ ਨਹੀਂ, ਬਲਕਿ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਦੀ ਅਗਵਾਈ ਵੀਸ: ਮਾਨ ਹੀ ਕਰਨਗੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੀ ਕੇਜ਼ਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਰਾਜ਼ ਕਰਨ ਨਹੀਂ, ਬਲਕਿ ਲੋਕਾਂ ਦੀ ਸੇਵਾ ਕਰਨ ਲਈ ਆਈ ਹੈ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ
ਉਨ੍ਹਾਂ ਕਿਹਾ ਕਿ ਅੱਜ ਆਪ ਸਰਕਾਰ ਨੂੰ 3 ਸਾਲ ਪੂਰੇ ਹੋ ਚੁੱਕੇ ਗਏ ਹਨ ਤੇ 16 ਮਾਰਚ 2022 ਨੂੰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸ਼੍ਰੀ ਕੇਜ਼ਰੀਵਾਲ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਾਂ ਕਿ ਉਹ ਸਾਨੂੰ ਸ਼ਕਤੀ ਦੇਣ ਕਿ ਅਸੀਂ ਲੋਕਾਂ ਦੀ ਸੇਵਾ ਕਰ ਸਕੀਏ ਤੇ ਪੰਜਾਬ ਦੀਆਂ ਸਭ ਤੋਂ ਵੱਡੀਆਂ ਬੁਰਾਈਆਂ ਨਸ਼ਾ ਤੇ ਭ੍ਰਿਸਟਾਚਾਰ ਨੂੰ ਖ਼ਤਮ ਕਰਨ ਦੇ ਲਈ ਇਸੇ ਤਰ੍ਹਾਂ ਸਮਰੱਥ ਤੇ ਬਲ ਬਖ਼ਸਣ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਮਾਰਚ 2022 ਨੂੰ ਉਨ੍ਹਾਂ ਸਿਰਫ਼ ਇਕੱਲਿਆਂ ਨੇ ਹੀ, ਬਲਕਿ ਪੂਰੇ ਪੰਜਾਬ ਦੇ 3 ਕਰੋੜ ਲੋਕਾਂ ਨੇ ਸਹੁੰ ਚੁੱਕੀ ਸੀ।
ਇਹ ਵੀ ਪੜ੍ਹੋ ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ- ਅਮਨ ਅਰੋੜਾ
ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ਰਾਜ ਕਰਨਾ ਨਹੀਂ, ਬਲਕਿ ਲੋਕਾਂ ਦੀ ਸੇਵਾ ਕਰਨਾ ਹੈ। ਇਸਦੇ ਲਈ ਹੀ ਅੱਜ ਅਸੀਂ ਇੱਥੇ ਅਰਦਾਸ ਕਰਨ ਆਏ ਹਾਂ ਕਿ ਅਗਲਾ ਸਮਾਂ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਕ੍ਰਾਂਤੀ ਲਿਆਉਣ ਤੋਂ ਇਲਾਵਾ ਨਸ਼ਿਆਂ ਵਿਰੁਧ ਯੁੱਧ ਅਤੇ ਭ੍ਰਿਸਟਾਚਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ 52 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ ਤੇ ਬਿਜਲੀ ਦੀ ਮੁਫ਼ਤ ਸਪਲਾਈ ਜਾਰੀ ਹੈ। ਇਸ ਮੌਕੇ ਪੰਜਾਬ ਕੈਬਨਿਟ ਦੇ ਕਈ ਮੰਤਰੀ ਅਤੇ ਆਪ ਦੇ ਵੱਡੇ ਆਗੂ ਵੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Big News: ਇਸ ਸਰਕਾਰ ਦੇ 5 ਸਾਲ ਹੀ ਨਹੀਂ, ਬਲਕਿ ਅਗਲੀ ਵਾਰ ਵੀ ਭਗਵੰਤ ਸਿੰਘ ਮਾਨ ਹੀ ਹੋਣਗੇ ਮੁੱਖ ਮੰਤਰੀ : ਅਰਵਿੰਦ ਕੇਜ਼ਰੀਵਾਲ"