ਵੱਡੀ ਖ਼ਬਰ; ਭਾਈ ਅੰਮ੍ਰਿਤਪਾਲ ਸਿੰਘ ‘ਤੇ ਹੁਣ ਨਹੀਂ ਲੱਗੇਗੀ NSA, ਪੰਜਾਬ ਪੁਲਿਸ ਕਰੇਗੀ ਗ੍ਰਿਫਤਾਰੀ

Date:

spot_img

Chandigarh News: ਵਾਰਸ ਪੰਜਾਬ ਦੇ, ਜਥੇਬੰਦੀ ਦੇ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਉੱਪਰ ਹੁਣ ਚੌਥੀ ਵਾਰ NSA ਨਹੀਂ ਲੱਗੇਗੀ ਅਤੇ ਪੰਜਾਬ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਪਾਏਗੀ। ਹਾਲਾਂਕਿ NSA ਨਾ ਲੱਗਣ ਅਤੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਪਾਉਣ ਦੇ ਬਾਵਜੂਦ ਉਹ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਹੀ ਬੰਦ ਰਹਿਣਗੇ। ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਅਪੀਲ ਨੂੰ ਆਸਾਮ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੰਨਜੂਰ ਕਰ ਲਿਆ ਹੈ। ਭਾਈ ਖ਼ਾਲਸਾ ਦੇ ਵਕੀਲ ਈਮਾਨ ਸਿੰਘ ਖਾਰਾ ਮੁਤਾਬਕ 22 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ  Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

ਦਸਣਾ ਬਣਦਾ ਹੈ ਕਿ ਅਜਨਾਲਾ ਥਾਣੇ ਉੱਪਰ ਹਮਲੇ ਸਮੇਤ ਭਾਈ ਖ਼ਾਲਸਾ ਉੱਪਰ ਕਰੀਬ ਇੱਕ ਦਰਜ਼ਨ ਕੇਸ ਦਰਜ਼ ਹਨ ਤੇ ਤਿੰਨ ਸਾਲ ਪਹਿਲਾਂ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੇ ਪੌਣੀ ਦਰਜ਼ਨ ਸਾਥੀਆਂ ਸਮੇਤ ਗ੍ਰਿਫਤਾਰ ਕਰਕੇ NSA ਅਧੀਨ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ, ਜਿੱਥੇ ਕੁੱਝ ਸਮਾਂ ਪਹਿਲਾਂ ਉਸਦੇ ਬਾਕੀ ਸਾਥੀਆਂ ਦੀ NSA ਸਮਾਪਤ ਕਰਕੇ ਪੰਜਾਬ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਸੀ। ਗੌਰਤਲਬ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਸੈਸ਼ਨ ਵਿਚ ਹਿੱਸਾ ਲੈਣ ਲਈ ਕਈ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਪ੍ਰੰਤੂ ਉਸਨੂੰ ਮੰਨਜੂਰੀ ਨਹੀਂ ਮਿਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...