Big News; ਚੰਨੀ ਧੜੇ ਨਾਲ ਸੰਬੰਧ ਕਾਂਗਰਸ ਦੇ ਆਗੂ ਵਿਰੁੱਧ ਵੱਡਾ ਐਕਸ਼ਨ!

Date:

spot_img

Punjab News; ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਵਿੱਚ ਚੰਨੀ ਵਰਜਿਸ਼ ਰਾਜਾ ਵੜਿੰਗ ਧੜੇ ਵਿਚਕਾਰ ਚੱਲ ਰਹੀ ਠੰਡੀ ਜੰਗ ਨੇ ਹੁਣ ਖੁੱਲਾ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਦੇ ਹੋਏ ਇਕੱਠ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕਾਂਗਰਸ ਹਾਈ ਕਮਾਂਡ ਅਤੇ ਰਾਜਾ ਵੜਿੰਗ ਵਿਰੁੱਧ ਕੀਤੀਆਂ ਟਿੱਪਣੀਆਂ ਦੇ ਮਾਮਲੇ ਵਿੱਚ ਅੱਦ ਵੱਡਾ ਐਕਸ਼ਨ ਹੋ ਗਿਆ ਹੈ। ਇਸ ਮਾਮਲੇ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਦੀ ਅਨੁਸ਼ਾਸਨਿਕ ਕਮੇਟੀ ਵੱਲੋਂ ਜਲਾਲਪੁਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦੇ ਵਿੱਚ ਉਹਨਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਉੱਪਰ ਤਿੰਨ ਦਿਨਾਂ ਦੇ ਅੰਦਰ ਅੰਦਰ ਜਵਾਬ ਮੰਗਿਆ ਗਿਆ।

ਇਹ ਵੀ ਪੜ੍ਹੋ  Punjab Congress ਦੇ ਕਾਟੋ ਕਲੇਸ਼ ਦੌਰਾਨ ਪੰਜਾਬ ਪੁੱਜੇ ਭੁਪੇਸ਼ ਬਘੇਲ

ਇਸ ਸਬੰਧ ਵਿੱਚ ਅਵਤਾਰ ਸਿੰਘ ਹੈਨਰੀ ਦੇ ਦਸਤਖਤਾਂ ਹੇਠ ਜਾਰੀ ਪੱਤਰ ਜਨਤਕ ਵੀ ਕੀਤਾ ਗਿਆ। ਚਰਚਾ ਮੁਤਾਬਕ ਰਾਜਾ ਵੜਿੰਗ ਧੜੇ ਵੱਲੋਂ ਚੰਨੀ ਸਮਰਥਕਾਂ ਵਿਰੁੱਧ ਇਝ ਪਹਿਲਾ ਵੱਡਾ ਐਕਸ਼ਨ ਹੈ। ਸਿਆਸੀ ਮਾਹਰਾਂ ਮੁਤਾਬਕ ਇਸ ਐਕਸ਼ਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਾਟੋ ਕਲੇਸ਼ ਹੋਰ ਵਧ ਸਕਦਾ ਹੈ। ਹਾਲਾਂਕਿ ਪਾਰਟੀ ਦੇ ਕੁਝ ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਵਿੱਚ ਅਨੁਸ਼ਾਸਨਹੀਨਤਾ ਬਰਦਾਸ਼ਤ ਕਰਨੀ ਉਲਟ ਪ੍ਰਭਾਵ ਪਾ ਸਕਦੀ ਹੈ। ਜਿਕਰਯੋਗ ਹੈ ਕਿ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਦੇ ਲਈ ਪੰਜਾਬ ਮਾਮਲੇ ਦੇ ਇਨਚਾਰਜ ਭੁਭੇਸ਼ ਬਘੇਲ ਵੀ ਵਿਸ਼ੇਸ਼ ਪੰਜ ਰੋਜਾ ਦੌਰੇ ਉੱਪਰ ਅੱਜ ਚੰਡੀਗੜ੍ਹ ਪੁੱਜ ਗਏ ਹਨ, ਜਿਨਾਂ ਵੱਲੋਂ ਆਉਂਦਿਆਂ ਹੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...