ਵੱਡੀ ਖ਼ਬਰ; ਬਾਦਲਾਂ ਨੂੰ ਘਰ ਵਿਚ ਵੱਡਾ ਝਟਕਾ, ਸੁਖਬੀਰ ਬਾਦਲ ਦਾ ਸਕਾ ਚਾਚਾ ਤੇ ਭਰਾ ਭਾਜਪਾ ‘ਚ ਹੋਏ ਸ਼ਾਮਲ

Date:

spot_img

👉ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ‘ਚ ਜਿੱਤ ਦਾ ਪਰਚਮ ਲਹਿਰਾਏਗੀ : ਸ਼੍ਰੀ ਨਾਇਬ ਸਿੰਘ ਸੈਣੀ
Punjab News : ਆਗਾਮੀ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਨਾਲ ਸਿਆਸੀ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾ ਨੇ ਬਾਦਲ ਪ੍ਰਵਾਰ ‘ਚ ਵੱਡੀ ਸਿਆਸੀ ‘ਸੰਨ’ ਲਗਾਉਂਦਿਆਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇੇ ਭਰਾ ਤੇ ਭਤੀਜ਼ੇ ਨੂੰ ਆਪਣੇ ਖੇਮੇ ਵਿਚ ਸ਼ਾਮਲ ਕਰ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜਦੂਗੀ ਵਿਚ ਮਰਹੂਮ ਸ: ਬਾਦਲ ਦੇ ਸਿਆਸੀ ਸਕੱਤਰ ਰਹੇ ਮੇਜਰ ਭੁਪਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਸੈਣੀ ਨੇ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਏਗੀ, ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਨੀਤੀਆਂ ‘ਤੇ ਚੱਲਦਿਆਂ ਭਾਜਪਾ ਦੀ ਰਾਜ ਸਰਕਾਰ ਫਿਰ ਤੋਂ ਪੰਜਾਬ ਨੂੰ ਵਿਕਾਸ ਦੇ ਮਾਮਲੇ ਵਿੱਚ ਨੰਬਰ ਇੱਕ ਸੂਬਾ ਬਣਾਏਗੀ।

ਇਹ ਵੀ ਪੜ੍ਹੋ 👉CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ 25 ਸਾਲ ਤੱਕ ਸਿਆਸੀ ਸਲਾਹਕਾਰ ਰਹੇ ਉਨ੍ਹਾਂ ਦੇ ਚਚੇਰੇ ਭਰਾ ਮੇਜਰ ਭੂਪੇਂਦਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਮਰਵੀਰ ਸਿੰਘ ਬਾਦਲ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਅਤੇ ਆਪ ਨੇਤਾ ਪ੍ਰਦੀਪ ਜੋਸ਼ਨ ਤੋਂ ਇਲਾਵਾ ਕਈ ਨੇਤਾਵਾਂ ਨੂੰ ਭਾਜਪਾ ਦਾ ਪਟਕਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ।ਸ਼੍ਰੀ ਸੈਣੀ ਨੇ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਨੇਤਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਨੇਤਾਵਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਪੰਜਾਬ ਵਿੱਚ ਹੋਰ ਵੀ ਮਜ਼ਬੂਤ ਹੋਈ ਹੈ।ਉਨ੍ਹਾਂ ਕਾਂਗਰਸ ਅਤੇ ਆਪ ਪਾਰਟੀ ‘ਤੇ ਤੰਜ ਕੱਸਦਿਆਂ ਕਿਹਾ ਕਿ ਇਹਨਾਂ ਵਿੱਚੋਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ।

ਇਹ ਵੀ ਪੜ੍ਹੋ 👉यूके के बाजार में हरियाणा के टेक्सटाइल, फुटवियर, रत्न-आभूषण और इंजीनियरिंग क्षेत्र के लिए खुलेंगे नए अवसर : मुख्यमंत्री नायब सिंह सैनी

ਲੋਕ ਇਹਨਾਂ ਦੇ ਭ੍ਰਿਸ਼ਟ ਕੰਮਾਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਭਾਜਪਾ ਵੱਲ ਉਮੀਦ ਭਰੀਆਂ ਨਿਗਾਹਾਂ ਨਾਲ ਦੇਖ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ‘ਤੇ ਚੁਟਕਲੇਬਾਜ਼ੀ ਕਰਕੇ ਟਾਈਮ ਪਾਸ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਲੋਕ ਇਹਨਾਂ ਤੋਂ ਚੋਣ ਐਲਾਨਾਂ ਬਾਰੇ ਸਵਾਲ ਕਰਦੇ ਹਨ ਤਾਂ ਇਹ ਚੁਟਕਲੇ ਸੁਣਾਉਣ ਲੱਗ ਜਾਂਦੇ ਹਨ। ਆਪ ਪਾਰਟੀ ਤਾਂ ਵਾਅਦਾਖ਼ਿਲਾਫ਼ੀ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਦੋ ਕਦਮ ਅੱਗੇ ਹੈ।ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਉਦਯੋਗ ਲਗਾਉਣ ਲਈ ਸਾਜ਼ਗਾਰ ਮਾਹੌਲ ਬਣਾਵਾਂਗੇ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ‘ਤੇ ਕਰੜਾ ਵਾਰ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾਵੇਗਾ। ਹਰਿਆਣਾ ਵਾਂਗ ਪੰਜਾਬ ਵਿੱਚ ਵੀ ਖੇਡਾਂ ਦਾ ਮਾਹੌਲ ਤਿਆਰ ਕੀਤਾ ਜਾਵੇਗਾ ਤਾਂ ਜੋ ਇੱਥੋਂ ਦੇ ਖਿਡਾਰੀ ਵੀ ਦੇਸ਼ ਲਈ ਵੱਧ ਤੋਂ ਵੱਧ ਮੈਡਲ ਲਿਆ ਕੇ ਨਾਂ ਰੋਸ਼ਨ ਕਰ ਸਕਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...