spot_img

ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

Date:

spot_img

Chandigarh News: Chandigarh Police ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਈਮਾਨ ਸਿੰਘ ਮਾਨ ਸਮੇਤ ਡੇਢ ਦਰਜ਼ਨ ਦੇ ਕਰੀਬ ਆਗੂਆਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲਿਸ ਵੱਲੋਂ ਦੋ ਦਿਨ ਪਹਿਲਾਂ 15 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਰੋਸ਼ ਮਾਰਚ ਦੌਰਾਨ ਚੰਡੀਗੜ੍ਹ ‘ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਜਥਿਆਂ ਦੀ ਅਗਵਾਈ ਕਰਨ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਮਾਰਚ ਦੌਰਾਨ ਸ਼ਾਂਤਮਈ ਤਰੀਕੇ ਨਾਲ ਰਾਜਪਾਲ ਹਾਊਸ ਤੱਕ ਜਾਣ ਦੀ ਕੋਸ਼ਿਸ਼ ਕਰਨ ਵਾਲੇ ਇੰਨ੍ਹਾਂ ਜਥਿਆਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਗੇਡਿੰਗ ਕਰਕੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਕਾਫ਼ੀ ਤਿੱਖੀਆਂ ਝੜਪਾਂ ਹੋਈਆਂ ਸਨ।ਸੰਘਰਸ਼ ਦੌਰਾਨ ਹੀ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਨੇ ਐਲਾਨ ਕੀਤਾ ਸੀ ਕਿ ਕਾਨੂੰਨ ਨੂੰ ਤੋੜਣ ਵਾਲਿਆਂ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Bathinda Police ਨੂੰ ਮਿਲੇ 3 ਨਵੇਂ SP; ਆਸਵੰਤ ਧਾਲੀਵਾਲ ਹੋਣਗੇ ਨਵੇਂ SP (City)

ਜਿਸਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ਵਿਚ ਹੀ ਚਾਰ ਪਰਚੇ ਦਰਜ਼ ਕੀਤੇ ਗਏ ਹਨ। ਇੰਨ੍ਹਾਂ ਪਰਚਿਆਂ ਵਿਚ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਤੋਂ ਇਲਾਵਾ ਮੁਤਵਾਜ਼ੀ ਜਥੇਦਾਰ ਤੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਵੀ ਗੁਰਚਰਨ ਸਿੰਘ, ਕਿਸਾਨ ਆਗੂ ਸੁਰਜੀਤ ਸਿੰਘ ਫ਼ੂਲ, ਨਵਦੀਪ ਸਿੰਘ ਜਲਵੇੜਾ, ਅਮਿਤੋਜ਼ ਸਿੰਘ ਮਾਨ, ਲਖਵੀਰ ਸਿੰਘ ਲੱਖਾ ਸਿਧਾਣਾ, ਭਾਨਾ ਸਿੱਧੂ ਆਦਿ ਸ਼ਾਮਲ ਹਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਉਕਤ ਪ੍ਰਦਰਸ਼ਨ ਦੌਰਾਨ ਸਿਮਰਨਜੀਤ ਸਿੰਘ ਮਾਨ ਆਪਣੈ ਕੁੱਝ ਸਾਥੀਆਂ ਨਾਲ ਪੁਲਿਸ ਨੂੰ ਚਕਮਾ ਦੇ ਕੇ ਮਰੀਜ਼ ਬਣ ਕੇ ਚੰਡੀਗੜ੍ਹ ਰਾਜਪਾਲ ਹਾਊਸ ਦੇ ਨਜ਼ਦੀਕ ਪੁੱਜਣ ਵਿਚ ਸਫ਼ਲ ਰਹੇ ਸਨ। ਜਿੰਨ੍ਹਾਂ ਨੂੰ ਬਾਅਦ ਵਿਚ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...