Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ

Date:

spot_img

ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ ‘ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ ‘ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
31 ਸਾਲਾਂ ਬਾਅਦ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਜਾਗੀ ਹੈ, ਪੈਰੋਲ ਦੀ ਮਿਆਦ ਕੇਂਦਰ ਸਰਕਾਰ ਤੈਅ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ  ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...