ਨਵੀਂ ਦਿੱਲੀ 18 ਮਈ:ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜ ਸਭਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ।ਅਤੇ ਪੂਛਗਿੱਛ ਸ਼ੁਰੂ ਕਰ ਦਿੱਤੀ ਹੈ। ਦਿੱਲੀ ਪੁਲਿਸ ਅਤੇ ਐਫਐਸਐਲ ਨੇ ਮੁੱਖ ਮੰਤਰੀ ਨਿਵਾਸ ਤੋਂ ਕੁਝ ਸੀਸੀਟੀਵੀ ਕੈਮਰਿਆਂ ਦਾ ਡੰਪ ਲਿਆ ਹੈ। ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਪ੍ਰਵੇਸ਼ ਅਤੇ ਨਿਕਾਸ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੇ ਡੰਪ ਨੂੰ ਪੈਨਡਰਾਈਵ ਵਿੱਚ ਲੈ ਕੇ ਗਏ ਹਨ।ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੰਸ ਰਾਜ ਹੰਸ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ
ਜ਼ਿਕਰਯੋਗ ਹੈ ਕਿ ਅੱਜ ਸ਼ਨੀਵਾਰ ਨੂੰ ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵੀ ਸਾਹਮਣੇ ਆਈ ਹੈ, ਜਿਸ ‘ਚ ਉਨ੍ਹਾਂ ਦੀਆਂ ਅੱਖਾਂ ਦੇ ਹੇਠਾਂ ਅਤੇ ਲੱਤ ‘ਤੇ ਸੱਟਾਂ ਦਾ ਜ਼ਿਕਰ ਹੈ। ਰਿਪੋਰਟ ‘ਚ ਖੱਬੀ ਲੱਤ ‘ਤੇ ਸੱਟ ਦੇ ਨਿਸ਼ਾਨ ਦਾ ਵੀ ਜ਼ਿਕਰ ਹੈ। ਇਸ ਤੋਂ ਇਲਾਵਾ ਅੱਖਾਂ ਦੇ ਹੇਠਾਂ ਅਤੇ ਗੱਲ੍ਹਾਂ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਖੁਦ ਦੋ ਸੀਸੀਟੀਵੀ ਫੁਟੇਜ ਜਾਰੀ ਕੀਤੇ, ਜੋ ਕਿ ਮੁੱਖ ਮੰਤਰੀ ਨਿਵਾਸ ਦੇ ਹਨ। ਇਨ੍ਹਾਂ ਫੁਟੇਜ ‘ਚ ਸਵਾਤੀ ਸਟਾਫ ਨੂੰ ਧੱਕਾ ਦਿੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਖੁਦ ਤੁਰਦੀ ਨਜ਼ਰ ਆ ਰਹੀ ਹੈ।
ਰਾਘਵ ਚੱਢਾ ਦੀ ਭਾਰਤ ਵਾਪਸੀ, CM ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਦੱਸਣਯੋਗ ਹੈ ਕਿ ਮਾਲੀਵਾਲ ਨੇ ਬੀਤੇ ਸੋਮਵਾਰ ਸਿਵਲ ਲਾਈਨਜ਼ ਥਾਣੇ ‘ਚ ਸ਼ਿਕਾਇਤ ਕਰਦੇ ਹੋਏ ਦੋਸ਼ ਲਗਾਇਆ ਸੀ ਕਿ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਇਕ ਮੈਂਬਰ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ।