Chandigarh News: Big News; CBI ਦੀ Raid; ਬੀਤੇ ਕੱਲ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ CBI ਨੂੰ ਜਾਂਚ ਸੌਂਪਣ ਦੇ ਕੁੱਝ ਹੀ ਘੰਟਿਆਂ ਬਾਅਦ CBI ਦੀਆਂ ਟੀਮਾਂ ਵੱਲੋਂ Raid ਸ਼ੁਰੂ ਕਰ ਦਿੱਤੀ ਗਈ ਹੈ। ਅਚਾਨਕ ਸ਼ਾਮ ਨੂੰ ਚੰਡੀਗੜ੍ਹ ਪੁੱਜੀਆਂ ਕਈ ਟੀਮਾਂ ਵੱਲੋਂ ਕੈਂਪ ਆਫ਼ਿਸ ਵਾਲੀ ਕੋਠੀ ਨੰਬਰ 50 ਸੈਕਟਰ 2 ਵਿਚ ਛਾਪਾ ਮਾਰਿਆ ਗਿਆ। ਇਸੇ ਤਰ੍ਹਾਂ ਸਿਵਲ ਸਕੱਤਰੇਤ, ਓਐਸਡੀ ਰਾਜਵੀਰ ਸਿੰਘ ਘੁੰਮਣ ਦੇ ਜੱਦੀ ਪਿੰਡ ਘਰਾਚੋ ਤੋਂ ਇਲਾਵਾ ਮੁਹਾਲੀ ਦੇ 11 ਫ਼ੇਜ ਵਿਚ ਵੀ CBI ਦੀਆਂ ਟੀਮਾਂ ਪੁੱਜੀਆਂ।
ਹਾਲਾਂਕਿ ਇਸ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦੇਸ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਿਚ ਵੀ ਇੱਕ ਵਿਸ਼ੇਸ ਲੀਵ ਪਿਟੀਸ਼ਨ ਦਾਈਰ ਕੀਤੀ ਹੈ, ਜਿਸਨੂੰ ਸੁਣਵਾਈ ਲਈ ਲਿਸਟਿੰਗ ਵੀ ਕਰ ਲਿਆ ਹੈ ਪ੍ਰੰਤੂ ਇਸ ਦੌਰਾਨ ਹੀ CBI ਦੀ Raid ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ 👉High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ
ਮੁੱਖ ਮੰਤਰੀ ਸ:ਮਾਨ ਨੇ ਖੁਦ CBI ਦੀ ਇਸ Raid ਦੀ ਜਾਣਕਾਰੀ ਦਿੰਦਿਆਂ ਲਿਖਿਆ ਹੈ ਕਿ,‘‘ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ..।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



