Tuesday, February 3, 2026

ਵੱਡੀ ਖ਼ਬਰ: ਦਲਵੀਰ ਗੋਲਡੀ ਮੁੜ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ

Date:

spot_img

👉ਸਾਬਕਾ ਮੁੱਖ ਮੰਤਰੀ ਨੇ ਬਾਜਵਾ ਤੇ ਵੜਿੰਗ ਦੀ ਹਾਜ਼ਰੀ ’ਚ ਕੀਤਾ ਸਵਾਗਤ
Chandigarh News: ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕਰਨ ਵਾਲੇ ਧੂਰੀ ਹਲਕੇ ਦੇ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਨੇ ਅੱਜ ਸ਼ਨੀਵਾਰ ਨੂੰ ਮੁੜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ ਹੈ।

ਇਹ ਵੀ ਪੜ੍ਹੋ ਅਪ੍ਰੇਸ਼ਨ ਸਤਰਕ; ਰਾਤ 10 ਵਜੇਂ ਤੋਂ ਸਵੇਰ 4 ਵਜੇਂ ਤੱਕ ਸੜਕਾਂ ’ਤੇ ਉੱਤਰੇ ਪੁਲਿਸ ਅਧਿਕਾਰੀ ਤੇ ਮੁਲਾਜਮ

ਚੰਡੀਗੜ੍ਹ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ਼ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਸ਼੍ਰੀ ਗੋਲਡੀ ਦਾ ਕਾਂਗਰਸ ਦੇ ਪ੍ਰਵਾਰ ਵਿਚ ਸਵਾਗਤ ਕੀਤਾ।ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਵੱਡੇ ਆਗੂ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ ਕਰਨਲ ਦੀ ਕੁੱਟਮਾਰ ਦਾ ਮਾਮਲਾ; ਅਦਾਲਤ ਦੇ ਫੈਸਲੇ ਤੋਂ ਬਾਅਦ ਪੁਲਿਸ ਅਫ਼ਸਰਾਂ ’ਤੇ ਗ੍ਰਿਫਤਾਰੀ ਦੀ ਤਲਵਾਰ ਲਟਕੀ!

ਦਸਣਾ ਬਣਦਾ ਹੈ ਕਿ ਗਿੱਦੜਬਹਾ ਸਹਿਤ ਸੂਬੇ ਵਿਚ ਵਿਧਾਨ ਸਭਾ ਦੀਆਂ ਹੋਈਆਂ ਤਿੰਨ ਉਪ ਚੋਣਾਂ ਦੌਰਾਨ ਰਾਜਾ ਵੜਿੰਗ ਦੀ ਧਰਮਪਤਨੀ ਦੀ ਹਿਮਾਇਤ ’ਚ ਪੁੱਜੇ ਦਲਵੀਰ ਗੋਲਡੀ ਬਾਰੇ ਪ੍ਰਤਾਪ ਸਿੰਘ ਬਾਜਵਾ ਨੇ ਕਈ ਅਹਿਮ ਟਿੱਪਣੀਆਂ ਕੀਤੀਆਂ ਸਨ ਤੇ ਅੱਜ ਹੁਣ ਗੋਲਡੀ ਦੀ ਘਰ ਵਾਪਸੀ ਤੋਂ ਉਹ ਟਿੱਪਣੀਆਂ ਵਾਲੀ ਵੀਡੀਓ ਮੁੜ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

ਗੌਰਤਲਬ ਹੈ ਕਿ ਦਲਵੀਰ ਗੋਲਡੀ ਧੂਰੀ ਹਲਕੇ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੁਧ ਕਾਂਗਰਸ ਪਾਰਟੀ ਦੀ ਤਰਫ਼ੋਂ ਚੋਣ ਲੜੇ ਸਨ ਪ੍ਰੰਤੂ ਉਹ ਲੋਕ ਸਭਾ ਚੋਣਾਂ ਵਿਚ ਸੰਗਰੂਰ ਹਲਕੇ ਤੋਂ ਸੁਖਪਾਲ ਸਿੰਘ ਖ਼ਹਿਰਾ ਨੂੰ ਟਿਕਟ ਦੇਣ ਤੋਂ ਨਰਾਜ਼ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...