ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਕਿਸਾਨ ਮਹਾ ਪੰਚਾਇਤ ਚ ਕੀਤਾ ਐਲਾਨ
Fatehgarh Sahib News: ਸਮੂਹ ਫਸਲਾਂ ਉੱਪਰ ਐਮਐਸਪੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 131 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਐਤਵਾਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦਾ ਐਲਾਨ ਕਰ ਦਿੱਤਾ। ਤਿੰਨ ਦਿਨ ਪਹਿਲਾਂ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚੋਂ ਛੁੱਟੀ ਮਿਲਣ ਤੋਂ ਬਾਅਦ ਆਪਣੇ ਪਿੰਡ ਡੱਲੇਵਾਲ ਪੁੱਜੇ ਕਿਸਾਨ ਆਗੂ ਨੇ ਇਹ ਐਲਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਕਿਸਾਨ ਮਹਾ ਪੰਚਾਇਤ ਵਿੱਚ ਕੀਤਾ। ਇਸ ਦੌਰਾਨ ਉਨਾਂ ਇਹ ਵੀ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਅਤੇ ਭਖਾਇਆ ਜਾਵੇਗਾ ਤਾਂ ਕਿ ਐਮਐਸਪੀ ਸਹਿਤ ਹੋਰਨਾਂ ਮੰਗਾਂ ਨੂੰ ਪੂਰਾ ਕਰਾਇਆ ਜਾ ਸਕੇ।
ਇਹ ਵੀ ਪੜ੍ਹੋ Punjab Police ’ਚ ਵੱਡੀ ਫ਼ੇਰਬਦਲ, 1 ਦਰਜ਼ਨ IPS ਅਫ਼ਸਰਾਂ ਸਹਿਤ 85 SP ਅਤੇ 65 DSP ਬਦਲੇ
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਵੀ ਸ੍ਰੀ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਸੀ ਕਿ 4 ਮਈ ਨੂੰ ਮੁੜ ਕਿਸਾਨਾਂ ਤੇ ਕੇਂਦਰ ਵਿਚਕਾਰ ਹੋ ਰਹੀ ਮੀਟਿੰਗ ਤੋਂ ਪਹਿਲਾਂ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰਕੇ ਮਜਬੂਤੀ ਨਾਲ ਇਸ ਮੀਟਿੰਗ ਦੇ ਵਿੱਚ ਸ਼ਮੂਲੀਅਤ ਕਰਨ। ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਫਰਵਰੀ ਦੇ ਸ਼ੁਰੂ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਕਿਸਾਨਾਂ ਵੱਲੋਂ ਕੇਂਦਰ ਕੋਲੋਂ ਮੰਗਾਂ ਮਨਵਾਉਣ ਦੇ ਲਈ ਮੁੜ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਸੀ। ਪ੍ਰੰਤੂ ਹਰਿਆਣਾ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਰਡਰਾਂ ਉੱਪਰ ਪਿੱਲਰਾਂ ਦੀਆਂ ਕੰਧਾਂ ਕੱਢ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਸੀ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਪੱਕੇ ਮੋਰਚੇ ਲਗਾ ਦਿੱਤੇ ਸਨ।
ਇਹ ਵੀ ਪੜ੍ਹੋ Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ
ਖਨੌਰੀ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਅਤੇ ਸ਼ੰਭੂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਇਹ ਮੋਰਚਾ ਚੱਲਿਆ ਸੀ। ਇਸ ਦੌਰਾਨ ਕੇਂਦਰ ਦੇ ਹੱਠ ਭਰੇ ਰਵਈਏ ਨੂੰ ਦੇਖਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਸਾਲ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਮੁੜ ਕੇਂਦਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਸ਼ੁਰੂ ਹੋਈ ਅਤੇ ਲੰਘੀ 19 ਮਾਰਚ ਨੂੰ ਜਦ ਕਿਸਾਨ ਆਗੂ ਚੰਡੀਗੜ੍ਹ ਵਿਖੇ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਲਈ ਆਏ ਹੋਏ ਸਨ ਤਾਂ ਇਸ ਦੌਰਾਨ ਪੰਜਾਬ ਪੁਲਿਸ ਨੇ ਇਹਨਾਂ ਕਿਸਾਨ ਆਗੂਆਂ ਨੂੰ ਮੀਟਿੰਗ ਖਤਮ ਹੋਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਸੇ ਰਾਤ ਨੂੰ ਹੀ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ ਵੀ ਖਦੇੜ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Big News; ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ"