10ਵੀਂ-12ਵੀਂ ਬੋਰਡ ਪ੍ਰੀਖਿਆ 2027 ਲਈ ਵੱਡੀ ਖ਼ਬਰ, ਸਰਕਾਰੀ ਸਕੂਲਾਂ ਲਈ ਵੀ ਸਖ਼ਤ ਹਦਾਇਤ

Date:

spot_img

ਨਿਊਜ਼ ਡੈਸਕ: ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ… ਪਰ ਇਸ ਵਾਰ ਸਿਰਫ਼ ਵਿਦਿਆਰਥੀਆਂ ਨੂੰ ਹੀ ਨਹੀਂ, ਸਕੂਲ ਮੁਖੀਆਂ ਨੂੰ ਵੀ ਰਹਿਣਾ ਪਵੇਗਾ ਪੂਰੀ ਤਰ੍ਹਾਂ ਸਾਵਧਾਨ! ਜੇਕਰ ਤੁਹਾਡੇ ਘਰ ਵਿੱਚ 10ਵੀਂ ਜਾਂ 12ਵੀਂ ਜਮਾਤ ਦਾ ਵਿਦਿਆਰਥੀ ਬੋਰਡ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਯਾਨੀ ਪੀ.ਐੱਸ.ਈ.ਬੀ. ਵੱਲੋਂ ਫਰਵਰੀ-ਮਾਰਚ 2027 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਬੋਰਡ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾਂ ਕਰਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਸਕੂਲ ਅਤੇ ਸੰਸਥਾਵਾਂ ਆਪਣੀ ਲੌਗਇਨ ਆਈ.ਡੀ. ਰਾਹੀਂ ਪ੍ਰੀਖਿਆ ਫਾਰਮ ਅਤੇ ਫੀਸ ਨਾਲ ਜੁੜੀ ਪੂਰੀ ਜਾਣਕਾਰੀ ਦੇਖ ਸਕਣਗੀਆਂ। ਇਸ ਲਈ ਜਿਨ੍ਹਾਂ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਦੇ ਵਿਦਿਆਰਥੀ ਬੋਰਡ ਪ੍ਰੀਖਿਆ ਵਿੱਚ ਬੈਠਣ ਜਾ ਰਹੇ ਹਨ, ਉਨ੍ਹਾਂ ਸਕੂਲਾਂ ਨੂੰ ਬੋਰਡ ਵੱਲੋਂ ਤੈਅ ਕੀਤੀ ਸਮਾਂ-ਸੀਮਾ ਦੇ ਅੰਦਰ ਸਾਰੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ।

ਇਹ ਵੀ ਪੜ੍ਹੋ 👉ਹਲਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਣ ਤੋਂ ਬਾਅਦ ਮੋੜ ‘ਚ ਟਿਕਟ ਦੇ ਦਾਅਵੇਦਾਰਾਂ ‘ਚ ਕਸ਼ਮਕਸ ਵਧੀ!

ਇੱਥੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਪੀ.ਐੱਸ.ਈ.ਬੀ. ਨੇ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਵੀ ਸਪੱਸ਼ਟ ਕਰ ਦਿੱਤੀ ਹੈ। ਜੇਕਰ ਨਿਰਧਾਰਤ ਸਮੇਂ ਦੇ ਅੰਦਰ ਪ੍ਰੀਖਿਆ ਫਾਰਮ ਜਾਂ ਫੀਸ ਨਾਲ ਸਬੰਧਤ ਜ਼ਰੂਰੀ ਕਾਰਵਾਈ ਪੂਰੀ ਨਹੀਂ ਹੁੰਦੀ, ਤਾਂ ਇਸ ਦੇਰੀ ਜਾਂ ਚੁੱਕ ਲਈ ਸਬੰਧਤ ਸਕੂਲ ਮੁਖੀ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਬੰਧਤ ਜਾਂ ਮਾਨਤਾ ਪ੍ਰਾਪਤ ਸੰਸਥਾਵਾਂ ਖ਼ਿਲਾਫ਼ ਲਾਗੂ ਨਿਯਮਾਂ ਅਤੇ ਮਾਨਤਾ ਸਬੰਧੀ ਨਿਯਮਾਂ ਅਨੁਸਾਰ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸਿਰਫ਼ ਨਿੱਜੀ ਸੰਸਥਾਵਾਂ ਹੀ ਨਹੀਂ, ਸਰਕਾਰੀ ਸਕੂਲਾਂ ਲਈ ਵੀ ਬੋਰਡ ਨੇ ਕਾਰਵਾਈ ਦੀ ਪ੍ਰਕਿਰਿਆ ਸਪੱਸ਼ਟ ਕੀਤੀ ਹੈ। ਜੇਕਰ ਕੋਈ ਸਰਕਾਰੀ ਸਕੂਲ ਤੈਅ ਸਮਾਂ-ਸੀਮਾ ਵਿੱਚ ਬੋਰਡ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਨਹੀਂ ਕਰਦਾ, ਤਾਂ ਮਾਮਲਾ ਸਬੰਧਤ ਸਿੱਖਿਆ ਵਿਭਾਗ ਦੇ ਡਾਇਰੈਕਟਰ ਕੋਲ ਭੇਜਿਆ ਜਾ ਸਕਦਾ ਹੈ। ਇਸ ਤੋਂ ਬਾਅਦ ਲਾਗੂ ਨਿਯਮਾਂ ਦੇ ਤਹਿਤ ਸਕੂਲ ਦੇ ਪ੍ਰਿੰਸੀਪਲ ਜਾਂ ਮੁਖੀ ਅਧਿਆਪਕ ਖ਼ਿਲਾਫ਼ ਉਚਿਤ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ 👉AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਬੋਰਡ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਯੋਗ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ, ਫੀਸ ਅਤੇ ਇਸ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਰਸਮੀ ਕਾਰਵਾਈਆਂ ਤੈਅ ਸਮੇਂ ਦੇ ਅੰਦਰ ਪੂਰੀਆਂ ਕਰਵਾਈਆਂ ਜਾਣ। ਬੋਰਡ ਵੱਲੋਂ ਇਹ ਜਾਣਕਾਰੀ 5 ਅਕਤੂਬਰ ਨੂੰ ਐੱਸ.ਏ.ਐੱਸ. ਨਗਰ ਸਥਿਤ ਦਫ਼ਤਰ ਤੋਂ ਜਾਰੀ ਕੀਤੀ ਗਈ ਹੈ। ਇਸ ਲਈ ਜੇਕਰ ਤੁਹਾਡੇ ਘਰ ਵਿੱਚ 10ਵੀਂ ਜਾਂ 12ਵੀਂ ਦਾ ਵਿਦਿਆਰਥੀ ਹੈ, ਤਾਂ ਸਕੂਲ ਨਾਲ ਸੰਪਰਕ ਵਿੱਚ ਰਹੋ ਅਤੇ ਇਹ ਯਕੀਨੀ ਬਣਾਓ ਕਿ ਪ੍ਰੀਖਿਆ ਫਾਰਮ ਅਤੇ ਫੀਸ ਨਾਲ ਜੁੜੀ ਪ੍ਰਕਿਰਿਆ ਸਮੇਂ ਸਿਰ ਪੂਰੀ ਹੋ ਰਹੀ ਹੈ। ਕਿਉਂਕਿ ਬੋਰਡ ਪ੍ਰੀਖਿਆ ਦੀ ਤਿਆਰੀ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ… ਕਾਗਜ਼ੀ ਕਾਰਵਾਈ ਵੀ ਸਮੇਂ ਸਿਰ ਪੂਰੀ ਹੋਣੀ ਓਨੀ ਹੀ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ...

ਕਿਤਾਬ ਪੜ੍ਹੋ ਤੇ ਹਰ ਘੰਟੇ ਕਮਾਓ 5 ਰੁਪਏ..!

ਨਿਊਜ਼ ਡੈਸਕ: ਜੇਕਰ ਤੁਹਾਨੂੰ ਕਿਹਾ ਜਾਵੇ ਕਿ ਤੁਸੀਂ ਸਿਰਫ਼...