spot_img

ਕਿਸਾਨਾਂ ਲਈ ਵੱਡੀ ਖ਼ਬਰ; PSPCL ਨੇ ਮੁੜ ਲਿਆਂਦੀ ਖੇਤੀਬਾੜੀ ਟਿਊਬਵੈੱਲਾਂ ਲਈ ਵੀਡੀਐੱਸ ਸਕੀਮ

Date:

spot_img

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ।ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਸਪੀਸੀਐੱਲ ਮੈਨੇਜਮੈਂਟ ਵੱਲੋਂ ਜਾਰੀ ਕਮਰਸ਼ੀਅਲ ਸਰਕੂਲਰ ਨੰਬਰ 37/2026 ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕੁਨੈਕਸ਼ਨ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ।

ਇਹ ਵੀ ਪੜ੍ਹੋ 👉ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ

ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ।ਜਾਰੀ ਹੁਕਮਾਂ ਅਨੁਸਾਰ ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀਡੀਐੱਸ ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ 👉PPCB ਦੇ ਮਿਸ਼ਨ ਕਲੀਨ ਪਟਿਆਲਾ ਤਹਿਤ 13.79 ਟਨ ਕੂੜਾ ਚੁੱਕਿਆ,ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਕੀਤਾ ਸਨਮਾਨਿਤ

ਖਪਤਕਾਰ ਵੱਲੋਂ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਹੋਵੇਗਾ ਅਤੇ ਜੇਕਰ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਪ੍ਰਤੀਨਿਧੀ ਰਾਹੀਂ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਫਾਰਮ 2 ਅਨੁਸਾਰ ਅੰਡਰਟੇਕਿੰਗ ਵੀ ਦੇਣੀ ਹੋਵੇਗੀ।ਇਸ ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿੱਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ। ਵੀਡੀਐੱਸ ਦੀ ਮਿਆਦ ਦੌਰਾਨ ਜਾਂਚ ਦੌਰਾਨ ਸਾਹਮਣੇ ਆਏ ਜਾਂ ਖਪਤਕਾਰ ਵੱਲੋਂ ਖੁਦ ਘੋਸ਼ਿਤ ਕੀਤੇ ਅਣਅਧਿਕਾਰਤ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ (ਜੁਰਮਾਨਾ) ਨਹੀਂ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ 👉ਝੋਨੇ ਦੀ ਖਰੀਦ 1 ਤੋਂ;ਦੂਜੇ ਰਾਜਾਂ ਤੋਂ ਝੋਨੇ ਦੀ ਆਮਦ ਰੋਕਣ ਲਈ ਬਠਿੰਡਾ ਵਿੱਚ ਸੱਤ ਪੁਲਿਸ ਨਾਕੇ ਸਥਾਪਿਤ

👉ਸਮਰੱਥਾ ਵਧਾਉਣ ਦੇ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ
ਪੀਐਸਪੀਸੀਐੱਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ 45 ਦਿਨਾਂ ਦੀ ਮਿਆਦ ਦੌਰਾਨ ਵੀਡੀਐੱਸ ਦਾ ਲਾਭ ਲੈ ਕੇ ਆਪਣੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਾਂ ਅਨੁਸਾਰ ਨਿਯਮਤ ਕਰਵਾਉਣ। ਸਮਰੱਥਾ ਵਧਾਉਣ ਨਾਲ ਸਬੰਧਤ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ। ਇਸ ਤੋਂ ਇਲਾਵਾ, ਜੇਕਰ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਲਾਈਨ, ਕੇਬਲ ਜਾਂ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਹ ਕੰਮ ਪੀਐਸਪੀਸੀਐੱਲ ਵੱਲੋਂ ਆਪਣੇ ਖਰਚੇ ’ਤੇ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

PPCB ਦੇ ਮਿਸ਼ਨ ਕਲੀਨ ਪਟਿਆਲਾ ਤਹਿਤ 13.79 ਟਨ ਕੂੜਾ ਚੁੱਕਿਆ,ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਕੀਤਾ ਸਨਮਾਨਿਤ

👉ਪਟਿਆਲਾ ਵਿੱਚ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਵੀ ਸ਼ੁਰੂਆਤ Patiala News...

ਝੋਨੇ ਦੀ ਖਰੀਦ 1 ਤੋਂ;ਦੂਜੇ ਰਾਜਾਂ ਤੋਂ ਝੋਨੇ ਦੀ ਆਮਦ ਰੋਕਣ ਲਈ ਬਠਿੰਡਾ ਵਿੱਚ ਸੱਤ ਪੁਲਿਸ ਨਾਕੇ ਸਥਾਪਿਤ

👉ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ...