Big News: Bathinda ‘ਚ AAP ਦੇ ਸਾਬਕਾ Mayor ਪਦਮਜੀਤ ਮਹਿਤਾ ਬਿਨਾਂ ਮੁਕਾਬਲਾ ਜੇਤੂ

Date:

spot_img

Bathinda News: Bathinda Municipal Corporation Election; ਅਗਾਮੀ 26 ਮਈ ਨੂੰ ਹੋਣ ਜਾ ਰਹੀਆਂ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਤੋ ਐਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਥੇ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪਾਰਟੀ ਦੇ ਸਾਬਕਾ ਮੇਅਰ ਅਤੇ ਜਿੱਤ ਦੀ ਸੂਰਤ ਵਿੱਚ ਮੁੜ ਮੇਅਰਸ਼ਿਪ ਦੇ ਪ੍ਰਮੁੱਖ ਦਾਅਵੇਦਾਰ ਪਦਮਜੀਤ ਸਿੰਘ ਮਹਿਤਾ ਵਾਰਡ ਨੰਬਰ 46 ਤੋਂ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨਾਂ ਦੇ ਮੁਕਾਬਲੇ ਖੜੇ ਉਮੀਦਵਾਰ ਵਿੱਚੋਂ ਕੁਝ ਨੇ ਆਪਣੇ ਕਾਗਜ ਵਾਪਸ ਲੈ ਲਏ ਜਦਕਿ ਇੱਕ ਉਮੀਦਵਾਰ ਦੇ ਕਾਗਜ ਰੱਦ ਹੋ ਗਏ ਸਨ। ਚੋਣ ਅਧਿਕਾਰੀਆਂ ਨੇ ਵਾਰਡ ਨੰਬਰ 46 ਤੋਂ ਆਪ ਦੇ ਉਮੀਦਵਾਰ ਪਦਮਜੀਤ ਸਿੰਘ ਮਹਿਤਾ ਦੇ ਜੇਤੂ ਰਹਿਣ ਦੀ ਪੁਸ਼ਟੀ ਕੀਤੀ ਹੈ। ਉਧਰ ਚੋਣਾਂ ਤੋਂ ਪਹਿਲਾਂ ਖਾਤਾ ਖੁੱਲਣ ‘ਤੇ ਮਹਿਤਾ ਗਰੁੱਪ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ 👉Khalsa School Bathinda ਵੱਲੋਂ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਸਨਮਾਨਤ

ਦੱਸਣਾ ਬਣਦਾ ਹੈ ਕਿ ਮੌਜੂਦਾ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਅਸਤੀਫਾ ਦੇਣ ਕਾਰਨ ਖਾਲੀ ਹੋਏ ਵਾਰਡ ਦੀ ਦਸੰਬਰ 2024 ਵਿੱਚ ਹੋਈ ਉਪ ਚੋਣ ‘ਚ ਪਹਿਲੀ ਵਾਰ ਕਿਸਮਤ ਅਜਮਾਉਣ ਵਾਲੇ ਪਦਮਜੀਤ ਸਿੰਘ ਮਹਿਤਾ ਨੇ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕੀਤੀ ਸੀ। ਇਸ ਉਪ ਚੋਣ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਹ ਮੇਅਰ ਚੁਣੇ ਗਏ ਸਨ। ਇਸ ਦੌਰਾਨ ਉਹਨਾਂ ਵੱਲੋਂ ਇਸ ਵਾਰਡ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਸਨ, ਜਿਸਦੇ ਚਲਦੇ ਇਹ ਵਾਰ ਵੀ ਉਹਨਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਸੀ। ਗੌਰਤਲਬ ਹੈ ਕਿ ਇਸ ਵਾਰ ਵੀ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੀ ਵਾਗਡੋਰ ਮਹਿਤਾ ਪਰਿਵਾਰ ਦੇ ਹਵਾਲੇ ਕੀਤੀ ਹੋਈ ਹੈ, ਜਿਸ ਦੇ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਤੇ ਨੌਜਵਾਨ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਮੁੜ ਆਪਣੀ ਟੀਮ ਦੀ ਜਿੱਤ ਲਈ ਵੱਡੇ ਪੱਧਰ ‘ਤੇ ਚੋਣ ਮੁਹਿੰਮ ਚਲਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...