Big News;ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁੱਦੇ ਤੋਂ ਹਟਾਇਆ,SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਫੈਸਲਾ

Date:

spot_img

Amritsar News: ਪਿਛਲੇ ਕੁੱਝ ਦਿਨਾਂ ਤੋਂ ਅਕਾਲੀ ਆਗੂਆਂ ਨਾਲ ਟਕਰਾਅ ਦੀ ਸਥਿਤੀ ਵਿਚ ਚੱਲ ਰਹੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਹ ਵੱਡਾ ਫੈਸਲਾ ਅੱਜ ਸੋਮਵਾਰ ਨੂੰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਹੋਈ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਜਥੇਦਾਰ ਵਿਰੁਧ ਉਸਦੇ ਇੱਕ ਸਾਬਕਾ ਰਿਸ਼ਤੇਦਾਰ ਵੱਲੋਂ ਲਗਾਏ ਨਿੱਜੀ ਦੋਸ਼ਾਂ ਸਬੰਧੀ ਪੜਤਾਲ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਵੱਲੋਂ ਆਪਣੀ ਰੀਪੋਰਟ ਰੱਖੀ ਗਈ, ਜਿਸਦੇ ਆਧਾਰ ’ਤ ਇਹ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter

ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਵਿਰੁਧ ਲੱਗੇ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਸ਼੍ਰੀ ਗੁਰੂ ਗਰੰਥ ਸਾਹਿਬ ਸਾਹਮਣੇ ਸਹੁੰ ਵੀ ਚੁੱਕ ਲਈ ਸੀ ਪ੍ਰੰਤੂ 19 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਇੰਨ੍ਹਾਂ ਦੋਸ੍ਰਾਂ ਦੀ ਜਾਂਚ ਲਈ ਇੱਕ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਸੀ ਤੇ ਇਸ ਕਮੇਟੀ ਨੂੰ 15 ਦਿਨਾਂ ਵਿਚ ਰੀਪੋਰਟ ਦੇਣ ਲਈ ਕਿਹਾ ਸੀ। ਇਸਦੇ ਨਾਲ ਹੀ ਜਥੇਦਾਰ ਦੀਆਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਬਾਅਦ ਵਿਚ 3 ਜਨਵਰੀ ਨੂੰ ਇਸ ਕਮੇਟੀ ਦਾ ਸਮਾਂ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਸੀ ਤੇ ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਵੀ ਇਸ ਕਮੇਟੀ ਉਪਰ ਸਵਾਲ ਖੜੇ ਕੀਤੇ ਸਨ ਪ੍ਰੰਤੂ ਇਸਦੇ ਬਾਵਜੂਦ ਅੱਜ ਇੱਥੇ ਹੋਈ ਕਮੇਟੀ ਦੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...