BIG NEWS: ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

0
15

ਨਵੀਂ ਦਿੱਲੀ,10 ਮਈ : ਕਥਿਤ ਸ਼ਰਾਬ ਘੋਟਾਲੇ ਵਿਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਅੱਜ ਫੈਸਲਾ ਕੇਜਰੀਵਾਲ ਦੇ ਹੱਕ ਵਿਚ ਸੁਣਾ ਦਿੱਤਾ ਹੈ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਵਾਪਿਸ ਸਰੰਡਰ ਕਰਨਾ ਹੋਵੇਗਾ। ਸਿਆਸਤੀ ਤੌਰ ‘ਤੇ ਅੱਜ ਦਾ ਫੈਸਲਾ ਕਾਫੀ ਅਹਿਮ ਮਨਿਆ ਜਾ ਰਿਹਾ ਹੈ, ਤੋਂ ਬਾਅਦ ਕਿਉਂਕਿ ਇਸ ਦੌਰਾਨ ਸ੍ਰੀ ਕੇਜਰੀਵਾਲ ਪੰਜਾਬ ਅਤੇ ਦਿੱਲੀ ਸਹਿਤ ਪੂਰੇ ਦੇਸ਼ ਦੇ ਵਿੱਚ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰ ਸਕਣਗੇ। ਇਸ ਦੇ ਨਾਲ ਹੀ ਈਡੀ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਵੀ ਆਈ ਹੈ ਕਿ ਜਾਂਚ ਏਜੰਸੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰ ਸਕਦੀ ਹੈ।

LEAVE A REPLY

Please enter your comment!
Please enter your name here