Punjab News: ਵੀਰਵਾਰ ਵਾਪਰੇ ਇੱਕ ਵੱਡੇ ਸਿਆਸੀ ਘਟਨਾਕ੍ਰਮ ਦੇ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਸੀਨੀਅਰ ਆਗੂ ਰਾਘਵ ਚੱਡਾ ਨੂੰ ਪਾਰਟੀ ਦੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਹਨਾਂ ਦੀ ਥਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਸ੍ਰੀ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਹਨ, ਜਿਨਾਂ ਨੂੰ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਨਾਮਜਦ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਰਾਜ ਸਭਾ ਵਿੱਚ ਆਪ ਦੇ 10 ਮੈਂਬਰ ਹਨ, ਜਿਨਾਂ ਦੀ ਅਗਵਾਈ ਸੰਜੇ ਸਿੰਘ ਕਰਦੇ ਹਨ ਅਤੇ ਡਿਪਟੀ ਲੀਡਰ ਦੀ ਜਿੰਮੇਵਾਰੀ ਰਾਘਵ ਚੱਡਾ ਨੂੰ ਦਿੱਤੀ ਹੋਈ ਸੀ।
ਇਹ ਵੀ ਪੜ੍ਹੋ Patiala Police ਦੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਗਿਰੋਹ ਬੇਨਕਾਬ, 10 ਪਿਸਤੌਲਾਂ ਸਮੇਤ 4 ਗ੍ਰਿਫਤਾਰ
ਪ੍ਰੰਤੂ ਹੁਣ ਅਚਾਨਕ ਪਾਰਟੀ ਨੇ ਵੱਡਾ ਫੈਸਲਾ ਲੈਂਦਿਆਂ ਰਾਘਵ ਚੱਢਾ ਦੀ ਥਾਂ ‘ਤੇ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਬਕਾਇਦਾ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਭੇਜ ਕੇ ਇਹ ਵੀ ਕਿਹਾ ਹੈ ਕਿ ਹੁਣ ਰਾਘਵ ਚੱਢਾ ਨੂੰ ਪਾਰਟੀ ਦੇ ਕੋਟੇ ਵਿੱਚੋਂ ਮਿਲਦੇ ਸਮੇਂ ਵਿੱਚੋਂ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਜਿਸ ਦੇ ਚੱਲਦੇ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੱਸਣਾ ਬਣਦਾ ਹੈ ਕਿ ਰਾਘਵ ਚੱਢਾ ਵੀ ਪੰਜਾਬ ਤੋਂ ਰਾਜ ਸਭਾ ਮੈਂਬਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




