👉ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਦਮਦਮੀ ਟਕਸਾਲ ਦੇ ਮੁਖੀ ਮੈਂਬਰ ਵਜੋਂ ਨਾਮਜਦ
Punjab News: ਕੁੱਝ ਮਹੀਨੇ ਪਹਿਲਾਂ ਸੂਬੇ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿਰੁਧ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋ ਲਗਾਏ ਇਤਰਾਜ਼ਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇੱਕ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਬਣਾਈ 5 ਮੈਂਬਰੀ ਕਮੇਟੀ ਦੇ ਨਾਲ ਤਾਲਮੇਲ ਕਰੇਗੀ ਅਤੇ ਜਰੂਰਤ ਮੁਤਾਬਕ ਸੋਧਾਂ ਸਬੰਧੀ ਸੁਝਾਅ ਦੇਵੇਗੀ। ਵੱਡੀ ਤੇ ਮਹੱਤਵਪੂਰ ਗੱਲ ਇਹ ਹੈ ਕਿ ਆਪ ਸਰਕਾਰ ਵੱਲੋਂ ਬਣਾਈ ਇਸ 7 ਮੈਂਬਰੀ ਤਾਲਮੇਲ ਕਮੇਟੀ ਵਿਚ ਸਭ ਤੋਂ ਪਹਿਲਾਂ ਨਾਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਜੋਂ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ Amritsar ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ
ਜਦਕਿ ਉਨ੍ਹਾਂ ਦੇ ਨਾਲ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੀ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਰਿਟਾਇਰਡ IPS ਅਤੇ PPSC ਦੇ ਚੇਅਰਮੈਨ ਜਤਿੰਦਰ ਸਿੰਘ ਔਲਖ, ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਮੁਤਾਬਕ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਰੱਖੇਗੀ। ਜਿਕਰਯੋਗ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਸੀ ਤੇ ਇਸ ਕਾਨੂੰਨ ਵਿਚ ਸੋਧ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਸੀ, ਜੋਕਿ ਹੁਣ ਕੁੱਝ ਦਿਨਾਂ ਬਾਅਦ ਖ਼ਤਮ ਹੋਣ ਵਾਲਾ ਹੈ। ਜਿਸਤੋਂ ਪਹਿਲਾਂ ਸਰਕਾਰ ਨੇ ਇਹ ਕਮੇਟੀ ਬਣਾ ਕੇ ਇਹ ਵੱਡਾ ਐਲਾਨ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




