Chandigarh News: ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਅੱਜ ਕੇਂਦਰ ਸਰਕਾਰ ਵੱਲੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ ਸ: ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਸੂਚਨਾ ਮੁਤਾਬਕ ਇਹ ਜਿੰਮੇਵਾਰੀ ਤਿੰਨ ਸਾਲਾਂ ਲਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ 👉Haryna ਨੂੰ PM Modi ਦੀ ਵੱਡੀ ਸੋਗਾਤ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ
ਇਸਤੋਂ ਪਹਿਲਾਂ ਪੰਜਾਬ ਤੋਂ ਹੀ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਨ। ਦਸਣਾ ਬਣਦਾ ਹੈ ਕਿ ਹਰਜੀਤ ਸਿੰਘ ਗਰੇਵਾਲ ਭਾਜਪਾ ਨਾਲ ਦਹਾਕਿਆਂ ਤੋਂ ਜੁੜੇ ਹੋਏ ਹਨ ਤੇ ਕਿਸਾਨ ਸੰਘਰਸ਼ ਦੌਰਾਨ ਵੀ ਉਹ ਕਿਸਾਨਾਂ ਦੇ ਨਿਸ਼ਾਨੇ ‘ਤੇ ਰਹੇ ਪ੍ਰੰਤੂ ਉਹ ਭਾਜਪਾ ਨਾਲ ਅਡੋਲ ਡਟੇ ਰਹੇ। ਸ: ਗਰੇਵਾਲ ਨੇ ਇਸ ਨਵੀਂ ਜਿੰਮੇਵਾਰੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





