Big News; MP Amritpal Singh ਨੂੰ ਮਿਲੀ ਜ਼ਮਾਨਤ, ਇਸ ਦਿਨ ਆਉਣਗੇ ਪੰਜਾਬ!

Date:

spot_img

Amritsar News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਕਰੀਬ 3 ਸਾਲਾਂ ਪੰਜਾਬ ਪੁੱਜ ਰਹੇ ਹਨ। ਅੰਮ੍ਰਿਤਸਰ ਦੀ ਅਦਾਲਤ ਨੇ ਉਹਨਾਂ ਦੇ ਪਰਿਵਾਰ ਵੱਲੋਂ ਅੰਤਮ ਜਮਾਨਤ ਲਈ ਪਾਈ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਉਹਨਾਂ ਨੂੰ ਬਾਅਦ 21 ਨਵੰਬਰ ਵਾਲੇ ਦਿਨ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਬੀਤੇ ਕੱਲ ਪਰਿਵਾਰ ਵੱਲੋਂ ਦੁਬਾਰਾ ਦਾਇਰ ਕੀਤੀ ਗਈ ਪਟੀਸ਼ਨ ਉੱਪਰ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਸੀ ਤੇ ਪੰਜਾਬ ਸਰਕਾਰ ਵੱਲੋਂ ਅੱਜ ਦਿੱਤੇ ਜਵਾਬ ਤੋਂ ਬਾਅਦ ਕਾਫੀ ਲੰਮਾ ਸਮਾਂ ਦੋਨਾਂ ਧਿਰਾਂ ਵਿਚਕਾਰ ਦਲੀਲਾਂ ਚਲਦੀਆਂ ਰਹੀਆਂ। ਜਿਸ ਤੋਂ ਬਾਅਦ ਅਦਾਲਤ ਨੇ ਦੇਰ ਸ਼ਾਮ ਇਹ ਫੈਸਲਾ ਸੁਣਾਇਆ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਚਾਈਨਾ ਡੋਰ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ*ਤ

ਹਾਲਾਂਕਿ ਇਸ ਫੈਸਲੇ ਦੀ ਕਾਪੀ ਬਾਹਰ ਨਾ ਆਉਣ ਕਾਰਨ ਪੂਰੀਆਂ ਸ਼ਰਤਾਂ ਦਾ ਖੁਲਾਸਾ ਨਹੀਂ ਹੋ ਸਕਿਆ ਪਰੰਤੂ ਸੰਭਾਵਿਤ ਤੌਰ ‘ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਜਾਣ ਦਾ ਖਰਚਾ ਪਰਿਵਾਰ ਦੇ ਵੱਲੋਂ ਹੀ ਕੀਤਾ ਜਾਵੇਗਾ, ਜਿਸ ਦੇ ਬਿੱਲ ਬਾਅਦ ਵਿੱਚ ਅਦਾਲਤ ਵਿੱਚ ਜਮ੍ਹਾਂ ਕਰਾਉਣ ਦੀ ਗੱਲ ਵੀ ਕਹੀ ਗਈ ਹੈ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ 13 ਨਵੰਬਰ ਨੂੰ ਪ੍ਰਵਾਰ ਦੀ ਪਿਟੀਸਨ ‘ਤੇ ਸੁਣਵਾਈ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਕੁਝ ਹੀ ਘੰਟਿਆਂ ਬਾਅਦ ਵਿੱਚ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਨਾ ਹੋਣ ਕਾਰਨ ਉਹਨਾਂ ਦੀ ਦਾਦੀ ਚਰਨ ਕੌਰ, ਜਿਨਾਂ ਦਾ ਦਿਹਾਂਤ ਲੰਘੀ 8 ਨਵੰਬਰ ਨੂੰ ਹੋ ਗਿਆ ਸੀ, ਦਾ ਅੰਤਿਮ ਸਸਕਾਰ ਪਿੱਛੇ ਪਾ ਦਿੱਤਾ ਗਿਆ ਸੀ। ਪਰਿਵਾਰ ਮੁਤਾਬਕ ਹੁਣ 21 ਨਵੰਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ ਅਤੇ ਉਸੇ ਦਿਨ ਹੀ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਸ਼ੁਰੂ ਕਰਵਾ ਕੇ 23 ਨਵੰਬਰ ਨੂੰ ਉਸਦਾ ਭੋਗ ਪਾਇਆ ਜਾਵੇਗਾ।

ਇਹ ਵੀ ਪੜ੍ਹੋ 👉ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੱਕ ਨਾਲ ਟਕਰਾਇਆ; ਤਿੰਨ ਦੀ ਮੌ/ਤ ਤੇ ਦੋ ਦਰਜ਼ਨ ਤੋਂ ਵੱਧ ਜਖ਼ਮੀ

ਇਸੇ ਦੇ ਚਲਦੇ ਪਰਿਵਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਤਿੰਨ ਦਿਨਾਂ ਲਈ ਅੰਤਰਿਮ ਜਮਾਨਤ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਅਜਨਾਲਾ ਥਾਣੇ ਉੱਪਰ ਹੋਏ ਕਥਿਤ ਹਮਲੇ ਦੇ ਮਾਮਲੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਦਰਜਨਾਂ ਸਾਥੀਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੇਸ ਦਰਜ ਕੀਤੇ ਗਏ ਸਨ। ਜਿਸ ਦੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ ਗ੍ਰਿਫਤਾਰ ਕਰਕੇ ਅਸਾਮ ਦੀ ਡਿਬਰੂਗੜ ਜੇਲ ਵਿੱਚ ਭੇਜ ਦਿੱਤਾ ਗਿਆ ਸੀ। ਜਿੱਥੇ ਉਹਨਾਂ ਉੱਪਰ ਐਨਐਸਏ ਲਗਾ ਦਿੱਤਾ ਗਿਆ ਸੀ। ਹਾਲਾਂਕਿ ਇਸ ਸਾਲ ਅਪ੍ਰੈਲ ਦੇ ਵਿੱਚ ਇਹ ਐਨਐਸਏ ਹਟਾ ਲਿਆ ਗਿਆ ਅਤੇ ਦੂਜੇ ਸਾਥੀਆਂ ਨੂੰ ਵਾਪਸ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕਰ ਦਿੱਤਾ ਗਿਆ ਪ੍ਰੰਤੂ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਵੀ ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਰੱਖਿਆ ਹੋਇਆ ਹੈ। ਜਿਸ ਦੇ ਚਲਦਿਆਂ ਹੁਣ 21 ਨਵੰਬਰ ਨੂੰ ਵਿਸ਼ੇਸ਼ ਜਹਾਜ ਦੇ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਅਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ

Bathinda News: DAV College Bathinda; ਸਵੀਪ ਸਿਸਟੇਮੈਟਿਕ ਵੋਟਰ ਐਜੂਕੇਸ਼ਨ...