ਖ਼ੁਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਦੋ ਸਾਥੀ ਹਾਲੇ ਡਿੱਬਰੂਗੜ੍ਹ ਜੇਲ੍ਹ ’ਚ ਰਹਿਣਗੇ ਬੰਦ
Amritsar News: ਪਿਛਲੇ ਸਾਲ ਲੋਕ ਸਭਾ ਚੋਣਾਂ ਵਿਚ ਸ਼੍ਰੀ ਖਡੂਰ ਸਾਹਿਬ ਤੋਂ ਅਜਾਦ ਉਮੀਦਵਾਰ ਵਜੋਂ ਜਿੱਤੇ ਐਮ.ਪੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੌਮੀ ਸੁਰੱਖਿਆ ਐਕਟ ਤਹਿਤ ਆਪਣੇ 9 ਸਾਥੀਆਂ ਸਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਉਪਰ ਲੱਗਿਆ ਐਨਐਸਏ ਹੁਣ ਹਟਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਦੋਂਕਿ ਖ਼ੁਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤੇ ਸਾਥੀ ਪਪਲਪ੍ਰੀਤ ਸਿੰਘ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਰਹਿਣਗੇ।
ਇਹ ਵੀ ਪੜ੍ਹੋ Big News: ਇਸ ਸਰਕਾਰ ਦੇ 5 ਸਾਲ ਹੀ ਨਹੀਂ, ਬਲਕਿ ਅਗਲੀ ਵਾਰ ਵੀ ਭਗਵੰਤ ਸਿੰਘ ਮਾਨ ਹੀ ਹੋਣਗੇ ਮੁੱਖ ਮੰਤਰੀ : ਅਰਵਿੰਦ ਕੇਜ਼ਰੀਵਾਲ
ਵੱਖ ਵੱਖ ਮੀਡੀਆ ਵਿਚ ਸਾਹਮਣੇ ਆਈਆਂ ਖ਼ਬਰਾਂ ਮੁਤਾਬਕ ਅੰਮ੍ਰਿਤਸਰ ਤੋਂ ਇੱਕ ਵੱਡੀ ਟੀਮ ਆਸਾਮ ਲਈ ਰਵਾਨਾ ਹੋ ਗਈ ਹੈ, ਜਿੱਥੋਂ ਕਿ ਅੰਮ੍ਰਿਤਪਾਲ ਸਿੰਘ ਦੇ ਇੰਨ੍ਹਾਂ ਸਾਥੀਆਂ ਨੂੰ ਵਾਪਸ ਪੰਜਾਬ ਲਿਆਂਦਾ ਜਾ ਰਿਹਾ ਹੈ। ਸਾਹਮਣੇ ਆਈਆਂ ਖ਼ਬਰਾਂ ਮੁਤਾਬਕ ਅੰਮ੍ਰਿਤਪਾਲ ਦੇ ਜਿੰਨ੍ਹਾਂ ਸਾਥੀਆਂ ਉਪਰੋਂ ਐਨਐਸਏ ਹਟਾਇਆ ਜਾ ਰਿਹਾ, ਉਨ੍ਹਾਂ ਵਿਚ ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕਾ, ਤੂਫ਼ਾਨ ਸਿੰਘ, ਕੁਲਵੰਤ ਸਿੰਘ, ਵਰਿੰਦਰ ਸਿੰਘ ਫ਼ੌਜੀ ਤੇ ਬਸੰਤ ਸਿੰਘ ਦੇ ਨਾਮ ਚਰਚਾ ਵਿਚ ਹਨ। ਸੂਚਨਾ ਮੁਤਾਬਕ ਪੰਜਾਬ ਪੁਲਿਸ ਇੰਨ੍ਹਾਂ ਸਾਰਿਆਂ ਨੂੰ ਡਿੱਬਰੂਗੜ੍ਹ ਜੇਲ੍ਹ ਵਿਚੋਂ ਵਾਪਸ ਪੰਜਾਬ ਲਿਆ ਕੇ ਥਾਣਾ ਅਜਨਾਲਾ ਉਪਰ ਹਮਲੇ ਸਹਿਤ ਹੋਰਨਾਂ ਥਾਵਾਂ ‘ਤੇ ਦਰਜ਼ ਕੇਸਾਂ ਵਿਚ ਗ੍ਰਿਫਤਾਰ ਕਰੇਗੀ ਤੇ ਇੱਥੇ ਮੁਕੱਦਮੇ ਚਲਾਏਗੀ।
ਇਹ ਵੀ ਪੜ੍ਹੋ Amritsar ਦਿਹਾਤੀ ਪੁਲਿਸ ਵੱਲੋਂ ਹਵਾਲਾ ਨੈਟਵਰਕ ਦਾ ਪਰਦਾਫਾਸ਼, ਲੱਖਾਂ ਦੀ ਰਾਸ਼ੀ ਸਹਿਤ ਦੋ ਅਪਰੇਟਰਾਂ ਕਾਬੂ
ਇੱਥੈ ਦਸਣਾ ਬਣਦਾ ਹੈ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਬਣੇ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿਚ ਅੰਮ੍ਰਿਤ ਸੰਚਾਰ ਦੀ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਆਪਣੇ ਇੱਕ ਸਾਥੀ ਨੂੰ ਛੁਡਵਾਉਣ ਨੂੰ ਲੈ ਕੇ ਉਨ੍ਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਭੀੜ ਥਾਣਾ ਅਜਨਾਲਾ ਵਿਚ ਪੁੱਜੀ ਸੀ, ਜਿਸਦੇ ਮਾਮਲੇ ਵਿਚ ਪੁਲਿਸ ਨੈ ਕੇਸ ਦਰਜ਼ ਕੀਤੇ ਸਨ ਤੇ ਇਸਤੋਂ ਬਾਅਦ ਉਨ੍ਹਾਂ ਦੀ ਫ਼ੜੋ-ਫ਼ੜਾਈ ਸ਼ੁਰੂ ਕੀਤੀ ਗਈ ਸੀ। ਹਾਲਾਂਕਿ ਖ਼ੁਦ ਅੰਮ੍ਰਿਤਪਾਲ ਸਿੰਘ ਸਭ ਤੋਂ ਅਖੀਰ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਜੱਦੀ ਪਿੰਡ ਰੋਡੇ ਤੋਂ ਪੁਲਿਸ ਹਿਰਾਸਤ ਵਿਚ ਲਏ ਗਏ ਸਨ। ਮਾਰਚ 2023 ਤੋਂ ਹੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਐਨਐਸਏ ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Big News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਲੱਗਿਆ NSA ਹਟੇਗਾ, ਪੰਜਾਬ ਹੋਣਗੇ ਤਬਦੀਲ"