Big News: ਡਿੱਬਰੂਗੜ੍ਹ ਤੋਂ ਵਾਪਸ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਮਿਲਿਆ ਰਿਮਾਂਡ

Date:

spot_img

👉ਬੀਤੇ ਕੱਲ ਪੰਜਾਬ ਪੁਲਿਸ ਆਸਾਮ ਤੋਂ ਲੈ ਕੇ ਅੰਮ੍ਰਿਤਸਰ ਲਈ ਲੈ ਕੇ ਹੋਈ ਸੀ ਰਵਾਨਾ
Ajnala News: ਬੀਤੇ ਕੱਲ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚੋਂ ਕਰੀਬ ਦੋ ਸਾਲਾਂ ਬਾਅਦ ਵਾਪਸ ਪੰਜਾਬ ਲਿਆਂਦੇ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਸ਼ੁੱਕਰਵਾਰ ਤੜਕਸਾਰ ਅਜਨਾਲਾ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਇੰਨ੍ਹਾਂ ਦਾ ਪੁਛਗਿਛ ਲਈ ਰਿਮਾਂਡ ਮੰਗਿਆ ਹੈ। ਦੋਨਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਇੰਨ੍ਹਾਂ ਸਾਰੇ ਜਣਿਆਂ ਦਾ 4 ਦਿਨਾਂ ਲਈ ਪੁਲਿਸ ਰਿਮਾਂਡ ਦਿੰਦਿਆਂ ਮੁੜ 25 ਮਾਰਚ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਅਦਾਲਤ ਕੰਪਲੈਕਸ ਦੇ ਇਰਦ-ਗਿਰਦ ਭਾਰੀ ਪੁਲਿਸ ਨਫ਼ਰੀ ਤੈਨਾਤ ਕੀਤੀ ਗਈ। ਫ਼ਰਵਰੀ 2023 ਵਿਚ ਇੱਕ ਸਾਥੀ ਨੂੰ ਛੂਡਾਉਣ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸੈਕੜੇ ਸਾਥੀਆਂ ਨਾਲ ਗੁਰੂ ਗਰੰਥ ਸਾਹਿਬ ਦੀ ਪਾਲਕੀ ਲੈ ਕੇ ਅਜਨਾਲਾ ਥਾਣੇ ਜਾ ਪੁੱਜੇ ਸਨ ਤੇ ਪੁਲਿਸ ਨੇ ਇਸ ਮਾਮਲੇ ਵਿਚ ਹੋਈ ਹਿੰਸਾ ਦੇ ਦੋਸ਼ਾਂ ਹੇਠ ਇੰਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਭਲਕੇ ਸੱਦੀ ਮੀਟਿੰਗ

ਇਸਤੋਂ ਬਾਅਦ ਮਾਰਚ ’ਚ ਇੰਨ੍ਹਾਂ ਦੀ ਫ਼ੜੋ-ਫ਼ੜਾਈ ਸ਼ੁਰੂ ਹੋਈ ਸੀ ਤੇ ਜਿਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹਿਤ ਇਸਦੇ 9 ਸਾਥੀਆਂ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਕਰਦਿਆਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਕਰ ਦਿੱਤਾ ਸੀ। ਇਸਤੋਂ ਬਾਅਦ ਮੁੜ ਸਾਲ 2024 ਵਿਚ ਐਨਐਸਏ ’ਚ ਇੱਕ ਸਾਲ ਲਈ ਹੋਰ ਵਾਧਾ ਕਰ ਦਿੱਤਾ ਗਿਆ ਸੀ। ਹੁਣ ਕੁੱਝ ਦਿਨ ਪਹਿਲਾਂ ਇੰਨ੍ਹਾਂ 7 ਜਣਿਆਂ, ਜਿੰਨ੍ਹਾਂ ਦੇ ਵਿਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ , ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕਾ, ਤੂਫ਼ਾਨ ਸਿੰਘ, ਕੁਲਵੰਤ ਸਿੰਘ ਤੇ ਬਸੰਤ ਸਿੰਘ ਸ਼ਾਮਲ ਹਨ, ਦਾ ਐਨਐਸਏ ਖ਼ਤਮ ਹੋ ਗਿਆ ਸੀ।

ਇਹ ਵੀ ਪੜ੍ਹੋ ਬਠਿੰਡਾ ਦੇ CIA-2 ਵੱਲੋਂ ਕਣਕ ਦੇ ਭਰੇ ਟਰਾਲੇ ਵਿਚੋਂ 10 ਕਿੱਲੋਂ ਅਫ਼ੀਮ ਬਰਾਮਦ

ਪੰਜਾਬ ਪੁਲਿਸ ਦੀ ਟੀਮ ਨੇ ਇੰਨ੍ਹਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਹੁਣ ਇੱਥੇ ਵਾਪਸ ਲਿਆਂਦਾ ਹੈ, ਜਿੱਥੇ ਅਜਨਾਲਾ ਹਿੰਸਾ ਤੋਂ ਇਲਾਵਾ ਹੋਰਨਾਂ ਮਾਮਲਿਆਂ ਵਿਚ ਪੁਛਗਿਛ ਕੀਤੀ ਜਾਵੇਗੀ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸ ਦੌਰਾਨ ਹੀ ਜੇਲ੍ਹ ’ਚ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਾਲ 2024 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਅਜਾਦ ਉਮੀਦਵਾਰ ਵਜੋਂ ਚੋਣ ਜਿੱਤ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...