ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਮੁਲਾਜਮਾਂ ਦੀ ਵੱਡੀ ਮੰਗ ਪੂਰੀ ਕਰਦਿਆਂ 60 ਫ਼ੀਸਦੀ DA ਦੇਣ ਦਾ ਕੀਤਾ ਐਲਾਨ

Date:

spot_img

👉17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਲਾਭ
Employee News: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜਮਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ 60 ਫ਼ੀਸਦੀ DA ਦੇਣ ਦਾ ਐਲਾਨ ਕੀਤਾ ਹੈ। ਇਹ ਲਾਭ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸੂਬੇ ਦੇ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ। ਇਸਦਾ ਐਲਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ੁੱਕਰਵਾਰ ਨੂੰ ਬਕਾਇਕ ਚੰਡੀਗੜ੍ਹ ’ਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਗਿਆ।

ਇਹ ਵੀ ਪੜ੍ਹੋ 👉ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

ਸ਼੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਸ ਸਬੰਧ ਵਿਚ ਬਕਾਇਦਾ ਕੈਬਨਿਟ ਕਮੇਟੀ ਵੱਲੋਂ ਪ੍ਰਸਤਾਵ ਮੁੱਖ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ ਤੇ ਹੁਣ ਸਿਰਫ਼ CM ਭਗਵੰਤ ਸਿੰਘ ਮਾਨ ਦੇ ਦਸਤਖ਼ਤ ਹੋਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਇਸ ਸਮੇਂ 42 ਫੀਸਦੀ DA ਮਿਲ ਰਿਹਾ ਹੈ ਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਤਰਜ਼ ’ਤੇ ਇਸ ਨੂੰ ਵਧਾ ਕੇ 60 ਫੀਸਦੀ ਕਰਨ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ; ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ ₹10 ਲੱਖ ਦਾ ਹੈਲਥ ਕਾਰਡ*

ਜਿਕਰਯੋਗ ਹੈ ਕਿ ਤਤਕਾਲੀ ਕਾਂਗਰਸ ਸਰਕਾਰ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਲ 2020 ਵਿਚ ਇੱਕ ਪੱਤਰ ਜਾਰੀ ਕਰਕੇ ਭਰਤੀ ਹੋਣ ਵਾਲੇ ਮੁਲਾਜਮਾਂ ਨੂੰ ਕੇਂਦਰ ਦੇ ਬਰਾਬਰ ਪੇ ਸਕੇਲ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਤਰਕ ਮੁਤਾਬਕ ਕੇਂਦਰ ਅਤੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਸਰਕਾਰ ਪਹਿਲਾਂ ਹੀ ਮੁਲਾਜਮਾਂ ਨੂੰ ਵੱਧ ਤਨਖਾਹਾਂ ਅਤੇ ਭੱਤੇ ਦੇ ਰਹੀ ਹੈ, ਜਿਸਦੇ ਚੱਲਦੇ ਸਾਰੇ ਮੁਲਾਜਮਾਂ ਨੂੰ ਕੇਂਦਰ ਦੇ ਬਰਾਬਰ 60 ਫ਼ੀਸਦੀ ਡੀਏ ਦੇਣਾ ਸੰਭਵ ਨਹੀਂ, ਪ੍ਰੰਤੂ ਜਿਹੜੇ ਮੁਲਾਜਮ ਤਤਕਾਲੀ ਸਰਕਾਰ ਦੁਆਰਾ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਹਨ, ਉ੍ਨਾਂ ਨੂੰ ਹੀ ਇਹ ਡੀਏ ਦਾ ਵਾਧਾ ਦੇਣ ਦਾ ਫੈਸਲਾ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੀ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ, 7 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

Rampura Phul News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ...

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

👉•ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ...

Bathinda ‘ਚ ਇੱਕ ਹੋਰ ਲਾਸ਼ ਗੰਦੇ ਨਾਲੇ ਵਿਚੋਂ ਬਰਾਮਦ; 29 ਦਿਨਾਂ ਤੋਂ ਮ੍ਰਿਤਕ ਸੀ ਲਾਪਤਾ

Bathinda News: ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਨਜ਼ਦੀਕ ਗੁਜਰਦੇ...