👉ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ, ਅੰਮ੍ਰਿਤਸਰ ਅਤੇ ਸੰਗਰੂਰ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਰਿਐਕਸ਼ਨ ਹੋਣ ਦੀ ਰਿਪੋਰਟ ਮਿਲਣ ਉਪਰੰਤ ਕੀਤੀ ਗਈ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Health News: ਪਿਛਲੇ ਮਹੀਨਿਆਂ ਦੇ ਦੌਰਾਨ ਸੂਬੇ ਦੇ ਸਿਵਲ ਹਸਪਤਾਲਾਂ ’ਚ ਘਟੀਆਂ ਕਿਸਮ ਦੀ ਫ਼ਲਿਊਡ ਕਾਰਨ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ ਸੋਲਨ ਉਪਰ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ਾਂ ਹੇਠ ਸਖ਼ਤ ਕਾਰਵਾਈ ਕੀਤੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਕਤ ਕੰਪਨੀ ‘ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੋਂ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਐਚਐਸਸੀ ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।
ਇਸਤੋਂ ਇਲਾਵਾ ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਰਕਮ ਜ਼ਬਤ ਕਰ ਲਈ ਹੈ ਅਤੇ ਬਕਾਇਆ ਭੁਗਤਾਨ ਰੋਕ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਰੱਗ ਐਂਡ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਕੋਲ ਇਹ ਮਾਮਲਾ ਉਠਾਉਣ ਉਪਰੰਤ, ਅਥਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੰਪਨੀ ਦੇ ਸਾਰੇ ਨਿਰਮਾਣ/ਉਤਪਾਦਨ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ ਦਾਨ ਸਿੰਘ ਵਾਲਾ ਪਿੰਡ ’ਚ ਗੁੰਡਿਆਂ ਨੇ ਮੁੜ ਲਗਾਈ ਘਰ ਨੂੰ ਅੱ+ਗ, ਸਹਿਮ ਦਾ ਮਾਹੌਲ
ਇਹ ਕਾਰਵਾਈ ਅੰਮ੍ਰਿਤਸਰ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਕੁਝ ਮਰੀਜ਼ਾਂ ਨੂੰ ਮੈਸਰਜ਼ ਕੈਪਟੈਬ ਬਾਇਓਟੈਕ ਵੱਲੋਂ ਤਿਆਰ ਕੀਤੀ ਨਾਰਮਲ ਸਲਾਈਨ ਦੀ ਵਰਤੋਂ ਕਾਰਨ ਹੋਏ ਐਡਵਰਸ ਡਰੱਗ ਰਿਐਕਸ਼ਨ (ਏਡੀਆਰ) ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਤੁਰੰਤ ਕਾਰਵਾਈ ਕਰਦਿਆਂ, ਡੀਐਚਐਸ ਪੰਜਾਬ ਨੇ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਕਤ ਨਾਰਮਲ ਸਲਾਈਨ ਦੇ ਪੂਰੇ ਸਟਾਕ ਨੂੰ ਫਰੀਜ਼ ਕਰ ਦਿੱਤਾ ਸੀ ਅਤੇ ਪੀਐਚਐਸਸੀ ਨੇ ਕੰਪਨੀ ਵੱਲੋਂ ਸਪਲਾਈ ਕੀਤੇ ਗਏ ਸਾਰੇ ਸਟਾਕ ਨੂੰ ਵਾਪਸ ਮੰਗਵਾ ਲਿਆ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਐਫਡੀਏ ਪੰਜਾਬ ਅਤੇ ਸੀਡੀਐਸਸੀਓ ਨਵੀਂ ਦਿੱਲੀ ਦੀ ਸਾਂਝੀ ਟੀਮ ਵੱਲੋਂ ਉਕਤ ਨਾਰਮਲ ਸਲਾਈਨ ਦੇ ਨਮੂਨੇ ਲਏ ਗਏ ਹਨ।
ਇਹ ਵੀ ਪੜ੍ਹੋ ਅਹਿਮਦਾਬਾਦ ਜਹਾਜ਼ ਹਾਦਸਾ; 1 ਕਿਸਮਤ ਵਾਲਾ ਯਾਤਰੀ ‘ਜਿੰਦਾ’ ਮਿਲਿਆ, 210 ਯਾਤਰੀਆਂ ਦੀਆਂ ਲਾ+ਸ਼ਾਂ ਬਰਾਮਦ
ਉਨ੍ਹਾਂ ਅੱਗੇ ਦੱਸਿਆ ਕਿ ਪੀਐਚਐਸਸੀ ਵੱਲੋਂ ਸੂਬੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਤੋਂ ਨਾਰਮਲ ਸਲਾਈਨ ਦਾ ਸਾਰਾ ਸਟਾਕ ਕੰਪਨੀ ਵੱਲੋਂ ਆਪਣੇ ਖਰਚੇ ’ਤੇ ਵਾਪਸ ਮੰਗਵਾਉਣ ਦੇ ਨਿਰਦੇਸ਼ ਦਿੱਤੇ ਜਾਣ ਉਪਰੰਤ ਉਕਤ ਕੰਪਨੀ ਨੇ ਸਾਰਾ ਬਚਿਆ ਹੋਇਆ ਸਟਾਕ ਵਾਪਸ ਮੰਗਵਾ ਲਿਆ ਸੀ।ਉਹਨਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਤਿੰਨ ਲੈਬਾਂ, ਜਿਨ੍ਹਾਂ ਨੇ ਪਹਿਲਾਂ ਇਸ ਕੰਪਨੀ ਦੇ ਨਮੂਨਿਆਂ ਨੂੰ ਪਾਸ ਕੀਤਾ ਸੀ ਅਤੇ ਬਾਅਦ ਵਿੱਚ ਜਿਹਨਾਂ ਨੂੰ ‘ਗੈਰ-ਮਿਆਰੀ’ ਘੋਸ਼ਿਤ ਕਰ ਦਿੱਤਾ ਗਿਆ ਹੈ, ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਉਚ ਅਧਿਕਾਰੀ ਬਸੰਤ ਗਰਗ ਤੇ ਦਿਲਰਾਜ ਸਿੰਘ ਸੰਧਾਂਵਾਲੀਆ ਆਦਿ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।