Chandigarh News: ਬੀਤੀ ਦੇਰ ਰਾਤ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਸਰਕਾਰੀ ਤੌਰ ’ਤੇ ਉਨ੍ਹਾਂ ਦੇ ਅਸਤੀਫ਼ੇ ਦੇ ਬਾਰੇ ਹਾਲੇ ਤੱਕ ਇਸ ਅਸਤੀਫ਼ੇ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਪ੍ਰੰਤੂ ਕਿਹਾ ਜਾ ਰਿਹਾ ਕਿ ਐਡਵੋਕੇਟ ਗੈਰੀ ਨੇ ਸ਼ਨੀਵਾਰ ਦੇਰ ਰਾਤ ਆਪਣਾ ਅਸਤੀਫ਼ਾ ਦਿੱਤਾ ਹੈ।ਸੂਤਰਾਂ ਮੁਤਾਬਕ ਐਡਵੋਕੇਟ ਗੈਰੀ ਨੇ ਅਪਣੇ ਨਿੱਜੀ ਕਾਰਨਾਂ ਦੇ ਚੱਲਦੇ ਇਹ ਅਹੁੱਦਾ ਛੱਡਿਆ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼;ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਇਹ ਵੀ ਦਸਿਆ ਜਾ ਰਿਹਾ ਕਿ ਉਨ੍ਹਾਂ ਦੇ ਅਹੂੱਦੇ ਦੀ ਮਿਆਦ 31 ਮਾਰਚ ਨੂੰ ਸਮਾਪਤ ਹੋ ਰਹੀ ਸੀ, ਹਾਲਾਂਕਿ ਇਸਦੀ ਵੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਦਸਣਾ ਬਣਦਾ ਹੈ ਕਿ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੇ 5 ਅਕਤੂਬਰ 2023 ਨੂੰ ਆਪਣਾ ਅਹੁੱਦਾ ਸੰਭਾਲਿਆ ਸੀ। ਜਦਕਿ ਉਨ੍ਹਾਂ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਅਤੇ ਉਸਤੋਂ ਪਹਿਲਾਂ ਐਡਵੋਕੇਟ ਅਨਮੋਲਰਤਨ ਸਿੰਘ ਸਿੱਧੂ ਆਪ ਸਰਕਾਰ ਵਿਚ ਇਸ ਅਹੁੱਦੇ ’ਤੇ ਰਹਿ ਚੁੱਕੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।