Punjab News: ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ ਵਿਚ ਪਿਛਲੇ 31 ਸਾਲਾਂ ਤੋਂ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਪਣੇ ਆਖ਼ਰੀ ਸਾਹਾਂ ਨੂੰ ਗਿਣ ਰਹੀ ਮਾਂ ਦੀ ਸੇਵਾ ਤੇ ਉਸਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਮੰਗ ਰਹੇ ਭਾਈ ਹਵਾਰਾ ਦੇ ਕੇਸ ਦੀ ਪੈਰਵਾਈ ਨਾਂ ਸਿਰਫ਼ ਪੰਥਕ ਧਿਰਾਂ, ਬਲਕਿ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਕਰਦੇ ਨਜ਼ਰ ਆ ਰਹੇ ਹਨ। ਇਸੇ ਮੁੱਦੇ ਨੂੰ ਲੈ ਕੇ ਪਹਿਲਾਂ ਉਨ੍ਹਾਂ ਦੇ ਵੱਲੋਂ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਤੇ ਬੀਤੇ ਕੱਲ੍ਹ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਇਸਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਇਸ ਮੁੱਦੇ ਨੂੰ ਰਾਜਪਾਲ ਕੋਲ ਚੁੱਕਿਆ। ਜਦਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਹੋਰ ਪੰਥਕ ਧਿਰਾਂ ਵੱਲੋਂ ਪਹਿਲਾਂ ਤੋਂ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ ‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ ਬੁੱਕ ਕਰੋ ਆਪਣੀਆਂ ਮੁਫ਼ਤ ਟਿਕਟਾਂ-ਅਰਵਿੰਦ ਕੇਜਰੀਵਾਲ
ਇਸੇ ਦੌਰਾਨ ਹੁਣ ਖ਼ਬਰ ਆਈ ਹੈ ਕਿ ਰਾਜਪਾਲ ਵੱਲੋਂ ਪੀਜੀਆਈ ਦੇ ਡਾਕਟਰਾਂ ਦੀ ਟੀਮ ਤੋਂ ਰੀਪੋਰਟ ਲੈਣ ਬਾਅਦ ਕੇਂਦਰ ਸਰਕਾਰ ਨੂੰ ਪੈਰੋਲ ਦੀ ਸਿਫ਼ਾਰਿਸ਼ ਕਰਕੇ ਭੇਜੀ ਹੈ। ਦੂਜੇ ਪਾਸੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਦਾਅਵਾ ਹੈ ਕਿ ਕੇਂਦਰ ਵੱਲੋਂ ਸ਼ਰਤਾਂ ਦੇ ਆਧਾਰ ‘ਤੇ ਸਿਰਫ਼ ਇੱਕ ਦਿਨ ਦੀ ਪੈਰੋਲ ਮੰਨਜੂਰ ਕੀਤੀ ਜਾ ਰਹੀ ਹੈ, ਜਿਸਨੂੰ ਖੁਦ ਭਾਈ ਹਵਾਰਾ ਵੀ ਸਵੀਕਾਰ ਨਹੀਂ ਕਰ ਰਹੇ। ਇਆਲੀ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ ਵਿਚ ਕੀਤੇ ਦਾਅਵੇ ਮੁਤਾਬਕ ਕੇਂਦਰ ਜਾਂ ਤਾਂ ਭਾਈ ਹਵਾਰਾ ਦੇ ਪੂਰੇ ਪਿੰਡ ਨੂੰ ਸੀਲ ਕਰਕੇ ਇੱਥੇ ਲਿਆਉਣ ਲਈ ਕਹਿ ਰਹੀ ਹੈ ਤੇ ਦੂਜੇ ਪਾਸੇ ਉਹ ਭਾਈ ਹਵਾਰਾ ਦੀ ਮਾਤਾ ਨੂੰ ਏਅਰ ਲਿਫ਼ਟ ਕਰਕੇ ਦਿੱਲੀ ਵਿਚ ਮਿਲਾਉਣ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਦੋਨੋਂ ਹੀ ਸ਼ਰਤਾਂ ਮੰਨਜੂਰ ਨਹੀਂ ਹਨ, ਕਿਉਂਕਿ ਪਿਛਲੇ 31 ਸਾਲਾਂ ਤੋਂ ਜੇਲ੍ਹ ‘ਚ ਬੰਦ ਭਾਈ ਹਵਾਰਾ ਨੂੰ ਹਾਲੇ ਤੱਕ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ ਤੇ ਦੂਜੇ ਪਾਸੇ ਕਤਲ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ਾਂ ਹੇਠ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਰਾਮ ਰਹੀਮ ਨੂੰ ਸਾਲ ਵਿਚ ਦੋ-ਦੋ ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਉਧਰ, ਲੋਕ ਸਭਾ ਮੈਂਬਰ ਤੇ ਆਪ ਆਗੂ ਮਲਵਿੰਦਰ ਸਿੰਘ ਕੰਗ ਨੇ ਵੀ ਕੇਂਦਰ ਦੇ ਪੱਖਪਾਤੀ ਰਵੱਈਏ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ, ‘‘ ਜਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਭਾਈ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਹੈ ਤੇ ਪੈਰੋਲ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ ਤਾਂ ਕੇਂਦਰ ਨੁੰ ਪੈਰੋਲ ਦੇਣ ਤੋਂ ਇੰਨਕਾਰ ਨਹੀਂ ਕਰਨਾ ਚਾਹੀਦਾ।” ਬਹਰਹਾਲ ਇਹ ਮੁੱਦਾ ਪੰਜਾਬ ਦੇ ਵਿਚ ਧਾਰਮਿਕ ਦੇ ਨਾਲ-ਨਾਲ ਸਿਆਸੀ ਰੰਗਤ ਵੀ ਫ਼ੜਦਾ ਜਾ ਰਿਹਾ। ਹਾਲਾਂਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੀ ਮਾਂ ਬਿਮਾਰ ਹੈ। ਮਾਨਵਤਾਵਾਦੀ ਦ੍ਰਿਸ਼ਟੀਕੋਣ ਤੋਂ, ਅਸੀਂ ਕੇਸ ਦੀ ਸਿਫਾਰਸ਼ ਕੀਤੀ ਹੈ ਤਾਂ ਜੋ ਉਹ ਆਪਣੀ ਮਾਂ ਨੂੰ ਮਿਲ ਸਕੇ। ਇੱਕ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਪੂਰੀ ਹੋਣੀ ਚਾਹੀਦੀ ਹੈ”।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




