ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡੀ ਖ਼ਬਰ; ਤਾਲਮੇਲ ਕਮੇਟੀ ਨੇ ਲਿਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

Date:

spot_img

Chandigarh News: ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ਼ ਵੱਲੋਂ ਜਤਾਏ ਇਤਰਾਜ਼ਾਂ ਤੋਂ ਬਾਅਦ ਇਸ ਐਕਟ ਵਿਚ ਸੋਧ ਲਈ ਪੰਜਾਬ ਸਰਕਾਰ ਵੱਲੋਂ ਵੀ ਇੱਕ ਤਾਲਮੇਲ ਕਮੇਟੀ ਬਣਾਈ ਗਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਦੀ ਅਗਵਾਈ ਹੇਠਲੀ ਸੱਤ ਮੈਂਬਰੀ ਤਾਲਮੇਲ ਕਮੇਟੀ ਵੱਲੋਂ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਪਣੇ ਪੱਧਰ ‘ਤੇ ਬਣਾਈ ਕਮੇਟੀ ਨਾਲ ਮੀਟਿੰਗ ਰੱਖਣ ਲਈ ਸਮਾਂ ਫ਼ਿਕਸ ਕਰਨ ਲਈ ਕਿਹਾ ਹੈ ਤਾਂ ਕਿ ਇਸ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ 👉ਨਵੰਬਰ ‘ਚ ਕਈ ਦਿਨ ਬੰਦ ਰਹਿਣਗੀਆਂ ਬੈਂਕਾਂ , ਪੰਜਾਬ ਦੇ ਬੈਂਕ ਗਾਹਕ ਵੀ ਕਰ ਲੈਣ ਤਰੀਕਾਂ ਨੋਟ

ਪੰਜਾਬ ਸਰਕਾਰ ਵੱਲੋਂ ਬਣਾਈ ਤਾਲਮੇਲ ਕਮੇਟੀ ਨੇ ਇਸ ਮੁੱਦੇ ਉੱਪਰ ਆਪਣੇ ਪੱਧਰ ‘ਤੇ ਮੀਟਿੰਗਾਂ ਕਰਕੇ ਵਿਚਾਰ-ਵਿਟਾਂਦਰਾ ਕਰ ਲਿਆ ਹੈ। ਜਿਸਦੇ ਚੱਲਦੇ ਹੁਣ ਦੋਨਾਂ ਕਮੇਟੀਆਂ ਦੀ ਮੀਟਿੰਗ ਤੋਂ ਬਾਅਦ ਮਸਲੇ ਦਾ ਕੋਈ ਹੱਲ ਨਿਕਲਣ ਦੀ ਉਮੀਦ ਹੈ। ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਨੂੰ ਲੈ ਕੇ ਖਾਲਸਾ ਸਾਜਨਾ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ਼ ਸੱਦ ਕੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਂ ਹੇਠ ਇਹ ਇਤਿਹਾਸਕ ਕਾਨੂੰਨ ਬਣਾਇਆ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

Big News:  ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ...

Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ

Jalandhar News: ਜਲੰਧਰ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ...

Punjab Election; ਟਿਕਟਾਂ ਦੀ ਵੰਡ ਨੂੰ ਲੈ ਕੇ AAP ਦੀ Delhi ‘ਚ ਅਹਿਮ ਮੀਟਿੰਗ ਅੱਜ

Punjab News: Punjab Election; ਅਗਲੇ ਸਾਲ ਦੇ ਸ਼ੁਰੂ ਵਿਚ...