ਆਪ ਦੇ ਬਾਗੀ ਐਮਪੀ ਤੇ ਕ੍ਰਿਕਟਰ ਹਰਭਜਨ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ!

Date:

spot_img

👉Punjab Police ਦੀ ਸੁਰੱਖਿਆ ਵਾਪਸੀ ਤੋਂ ਤੁਰੰਤ ਬਾਅਦ ਕ੍ਰਿਕਟਰ ਹਰਭਜਨ ਨੂੰ ਮਿਲੀ CRPF ਦੀ ਸੁਰੱਖਿਆ

Jalandhar News: cricketer Harbhajan Bhajji security issue; ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਦੂਰੀ ਬਣਾਉਣ ਵਾਲੇ ਆਪ ਐਮਪੀ ਤੇ ਉੱਘੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੀ ਸੁਰੱਖਿਆ ਨੂੰ ਲੈ ਕੇ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਸਵੇਰ ਸਮੇਂ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਰਿਵਿਊ ਕਰਦੇ ਹੋਏ ਉਕਤ ਕ੍ਰਿਕਟਰ ਤੋਂ ਆਪਣੀ ਜਵਾਨਾਂ ਨੂੰ ਵਾਪਸ ਬੁਲਾਇਆ ਗਿਆ। ਹੈਰਾਨੀਜਨਕ ਖ਼ਬਰ ਉਸ ਸਮੇਂ ਸਾਹਮਣੇ ਆਈ ਜਦ ਪੰਜਾਬ ਪੁਲਿਸ ਦੇ ਜਵਾਨ ਹਾਲੇ ਕ੍ਰਿਕਟਰ ਭੱਜੀ ਦੇ ਘਰ ਤੋਂ ਚੱਲੇ ਵੀ ਨਹੀਂ ਸਨ ਕਿ ਕੇਂਦਰੀ ਸੁਰੱਖਿਆ ਬਲ(CRPF) ਦੇ ਜਵਾਨ ਦੋ ਗੱਡੀਆਂ ਵਿਚ ਆ ਪੁੱਜੇ। ਇੰਨ੍ਹਾਂ ਆਉਂਦਿਆਂ ਹੀ ਕ੍ਰਿਕਟਰ ਦੇ ਘਰ ਦੀ ਸੁਰੱਖਿਆ ਦਾ ਜਿੰਮਾ ਸੰਭਾਲ ਲਿਆ।

ਇਹ ਵੀ ਪੜ੍ਹੋ ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ:ਦੀਪਕ ਬਾਲੀ

ਦਸਣਾ ਬਣਦਾ ਹੈ ਕਿ ਆਪ ਛੱਡਣ ਦੇ ਬਾਅਦ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਵਿੱਚ ਇੰਨ੍ਹਾਂ ਬਾਗੀ ਐਮਪੀਜ਼ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲਿਆ ਸੀ। ਬੀਤੇ ਕੱਲ ‘ਆਪ’ ਵਰਕਰ ਸੜਕਾਂ ’ਤੇ ਉੱਤਰੇ ਸਨ ਅਤੇ ਬਾਗੀ ਸੰਸਦ ਮੈਂਬਰਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸਤੋਂ ਇਲਾਵਾ ਪੰਜਾਬ ਵਿੱਚ ਰਹਿਣ ਵਾਲੇ ਰਾਜ ਸਭਾ ਮੈਂਬਰਾਂ ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ ਅਤੇ ਹਰਭਜਨ ਸਿੰਘ ਦੀਆਂ ਰਿਹਾਇਸ਼ਾਂ ਅਤੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ। ਇਸ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਜਿੱਥੇ ਤਿੰਨਾਂ ਆਗੂਆਂ ਦੇ ਪੁਤਲੇ ਫੂਕੇ, ਉੱਥੇ ਹੀ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ’ਤੇ ਕਾਲੇ ਰੰਗ ਨਾਲ ‘ਗੱਦਾਰ’ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...