spot_img
spot_img

ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ

Date:

spot_img

Punjab News: ਸਾਲ 2015 ਵਿਚ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਗਟ ਕਰ ਰਹੇ ਸਿੱਖਾਂ ਉੱਪਰ ਗੋਲੀ ਚਲਾਉਣ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ।ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਨੇ ਹੁਣ ਜਾਂਚ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਸੋਮਵਾਰ ਵਾਲੇ ਦਿਨ ਪੁਛਗਿਛ ਲਈ ਸੱਦਿਆ ਗਿਆ। ਇਸ ਘਟਨਾਕ੍ਰਮ ਵੇਲੇ ਸ:ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਵਜੋਂ ਕੰਮ ਕਰ ਰਹੇ ਸਨ। ਇਸਤੋਂ ਪਹਿਲਾਂ ‘ਸਿੱਟ’ ਭਾਜਪਾ ਨੇਤਾ ਵਿਜੇ ਸਾਂਪਲਾ ਦੇ ਬਿਆਨ ਦਰਜ਼ ਕਰ ਚੁੱਕੀ ਹੈ।

ਇਹ ਵੀ ਪੜ੍ਹੋ 👉AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

ਸਾਂਪਲਾ ਨੇ ਬੇਅਦਬੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੇ ਨਾਲ ਰਾਜਪਾਲ ਨੂੰ ਸੌਂਪੇ ਗਏ ਪ੍ਰਤੀਨਿਧ ਪੱਤਰ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ,ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਅਤੇ ਤਤਕਾਲੀ ਡਿਪਟੀ ਕਮਿਸ਼ਨਰ ਵੀ ਇਸ ਮਾਮਲੇ ਵਿਚ ਆਪਣੇ ਬਿਆਨ ਦਰਜ਼ ਕਰਵਾ ਚੁੱਕੇ ਹਨ। ਜਿਸਦੇ ਚੱਲਦੇ ਹੁਣ ਸੁਖਬੀਰ ਬਾਦਲ ਨੂੰ ਜਾਂਚ ਟੀਮ ਵੱਲੋਂ ਤਲਬ ਕਰਨ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾਪ ਰਿਹਾ। ਜਿਕਰਯੋਗ ਹੈ ਕਿ ਗਿਆਨੀ ਰਘਵੀਰ ਸਿੰਘ ਦੇ ਬਿਆਨਾਂ ਤੋਂ ਬਾਅਦ ਟੀਮ ਦੀ ਜਾਂਚ ਨੇ ਤੇਜ਼ੀ ਫ਼ੜੀ ਹੋਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...