Punjab News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸੱਦੇ ਵਿਸ਼ੇਸ ਸਮਾਗਮ ਦੌਰਾਨ ਸੂਬੇ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਸਬੰਧੀ ਲਏ ਫੈਸਲੇ ਦਾ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਤਹਿਤ ਸ੍ਰੀ ਅਨੰਦਪੁਰ ਸਾਹਿਬ, ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਸ੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲ਼ਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਣ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼
ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਹੁਣ ਇਹਨਾਂ ਸ਼ਹਿਰਾਂ ਨੂੰ ਰਸਮੀ ਤੌਰ ‘ਤੇ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਰਸਮੀ ਤੌਰ ‘ਤੇ ਲਾਗੂ ਹੋ ਗਏ ਹਨ।ਸਰਕਾਰ ਦੇ ਇਸ ਫੈਸਲੇ ਦੇ ਨਾਲ ਹੁਣ ਇੰਨ੍ਹਾਂ ਸ਼ਹਿਰਾਂ ਵਿਚ ਸ਼ਰਾਬ-ਮੀਟ ਜਾਂ ਤਬਾਕੂ ਆਦਿ ਦੀ ਵਿਕਰੀ ਨਹੀਂ ਹੋ ਸਕੇਗੀ। ਦਸਣਾ ਬਣਦਾ ਹੈ ਕਿ ਪੰਜਾਬ ਦੇ ਲੋਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਇੰਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਪਰ ਮੌਜੂਦਾ ਸਰਕਾਰ ਦੇ ਵੱਲੋਂ 350ਸਾਲਾਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ਼ ਪੱਧਰੀ ਸਮਾਗਮਾਂ ਦੀ ਲੜੀ ਦੌਰਾਨ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸਦਾ ਐਲਾਨ ਕੀਤਾ ਗਿਆ ਸੀ, ਜਿਸਦੀ ਪੰਥਕ ਹਲਕਿਆਂ ਵਿਚ ਸਲਾਘਾ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













