Chandigarh News : ਮੰਗਲਵਾਰ ਨੂੰ ਵਾਪਰੇ ਇੱਕ ਵੱਡੇ ਸਿਆਸੀ ਘਟਨਾਕ੍ਰਮ ਵਿਚ ਟਕਸਾਲੀ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ AAP ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿੱਥੇ ਸ: ਮਾਨ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਆਉਣ ‘ਤੇ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ 👉ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!
ਦਸਣਾ ਬਣਦਾ ਹੈ ਕਿ ਮਰਹੂਮ ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਹਾਲ ਹੀ ਵਿੱਚ ਅਕਾਲੀ ਦਲ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤਾ ਗਿਆ ਸੀ। ਇਸਤੋਂ ਪਹਿਲਾਂ ਵੀ ਕਈ ਅਕਾਲੀ ਆਗੂ ਆਪ ਦਾ ਪੱਲਾ ਫ਼ੜ ਚੁੱਕੇ ਹਨ।ਇਸ ਮੌਕੇ ਓਐਸਡੀ ਰਾਜਬੀਰ ਸਿੰਘ ਘੁੰਮਣ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




