ਵੱਡੀ ਖ਼ਬਰ; ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਸਿੰਘ ਝੋਟੇ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ!

Date:

spot_img

👉ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਣ ਦੀ ਤਿਆਰੀ, ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ
Chandigarh News: Punjab Vidhan Sabha Session; ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ। ਪਿਛਲੇ ਦਿਨਾਂ ‘ਚ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ ਇਹ ਸੈਸ਼ਨ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਚੱਲ ਰਹੀ ਚਰਚਾ ਮੁਤਾਬਕ ਸ਼ਰਧਾਂਜਲੀਆਂ ਦੇ ਸਮੇਂ ਹੀ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਇਸਦਾ ਇਸ਼ਾਰਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਇਹ ਵੀ ਪੜ੍ਹੋ 👉Parvinder Singh Jhota Murder Case; Punjab Govt ਦਾ ਵੱਡਾ Action, DSP ਤੇ Drug Insp ਮੁਅੱਤਲ

ਇਸਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਬਾਵਜੂਦ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਘੇਰਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਸੈਸ਼ਨ ਦੇ ਵਿਚ ਪੰਜਾਬ ‘ਚ ਕਥਿਤ ਨਸ਼ਿਆਂ ਦੇ ਪਸਾਰ ਉੱਪਰ ਸਰਕਾਰ ਨੂੰ ਘੇਰਿਆ ਜਾ ਸਕਦਾ। ਇਸੇ ਤਰ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਸਰਕਾਰ ਭਾਜਪਾ ਨੂੰ ਘੇਰਣ ਲਈ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮਤਾ ਵੀ ਲਿਆਉਣ ਦੀ ਸੂਚਨਾ ਹੈ। ਇਸ ਮਤੇ ਰਾਹੀਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਇਹ ਵੀ ਦਸਿਆ ਜਾ ਰਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਐਸਆਈਆਰ ਦੇ ਮੁੱਦੇ ‘ਤੇ ਇੱਕ ਵਿਸ਼ੇਸ ਪ੍ਰਸਤਾਵ ਲਿਆਂਦਾ ਜਾ ਰਿਹਾ। ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦੇ ਮੁਤਾਬਕ ਵਿਧਾਨ ਸਭਾ ਦੇ ਇਜਲਾਸ ਵਿੱਚ ਕਿਸਾਨੀ ਮੁੱਦਿਆਂ ਅਤੇ ਦਰਿਆਈ ਪਾਣੀਆਂ ਬਾਰੇ ਮਤਾ ਲਿਆ ਸਕਦੀ ਹੈ। ਡੈਮ ਸੇਫਟੀ ਐਕਟ ਨੂੰ ਰੱਦ ਕਰਨ ਬਾਰੇ ਵੀ ਮਤਾ ਆ ਸਕਦਾ ਹੈ। ਸੂਬਾ ਸਰਕਾਰ ਕਿਸਾਨ ਖ਼ੁਦਕੁਸ਼ੀਆਂ ’ਚ ਆਈ ਕਮੀ ਅਤੇ ਨਹਿਰੀ ਪਾਣੀ ’ਚ ਵਾਧੇ ਬਾਰੇ ਵੀ ਮਤਾ ਸਦਨ ’ਚ ਲਿਆਏਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Canada ਸਰਕਾਰ ਦਾ ਵੱਡਾ ਐਲਾਨ, Ontario ਦੇ ਉਦਯੋਗਾਂ ਲਈ 9 ਅਰਬ ਡਾਲਰ ਦੀ ਕਰੇਗੀ ਸਹਾਇਤਾ

ਨਿਊਜ਼ ਡੈਸਕ : ਅਮਰੀਕੀ ਟੈਰਿਫਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ...

Trump ਨੇ ਲਿਆ ਯੂ-ਟਰਨ ! ਲੱਖਾਂ ਲੋਕਾਂ ਲਈ ਰਾਹਤ ਦੀ ਖ਼ਬਰ

ਨਿਊਜ਼ ਡੈਸਕ : ਅਮਰੀਕਾ ਵਿੱਚ ਸਰਕਾਰੀ ਅਤੇ ਜਨਤਕ ਸੇਵਾਵਾਂ ਨਾਲ...

ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਅਕਤੂਬਰ ਮਹੀਨੇ ਇਨ੍ਹਾਂ ਤਰੀਕਾਂ ਨੂੰ ਬੰਦ ਰਹਿਣਗੇ ਸਕੂਲ

ਨਿਊਜ਼ ਡੈਸਕ-School Holidays :  ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਦੇ...