👉ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ ਰੱਖੀ ਕਾਨਫਰੰਸ ਵਿੱਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਇਹ ਮੁੱਦਾ ਚੁੱਕਿਆ ਸੀ।ਇਸ ਕਾਨਫਰੰਸ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਰਾਜਸਥਾਨ, ਉਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲਦਾਖ਼ ਅਤੇ ਦਿੱਲੀ ਸਰਕਾਰ ਦੇ ਬਿਜਲੀ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਿਰਕਤ ਕੀਤੀ ਗਈ।
ਇਹ ਵੀ ਪੜ੍ਹੋ ਰਿਸ਼ਵਤ ਲੈ ਕੇ ਭੱਜ ਰਹੇ ਥਾਣੇਦਾਰ ਨੇ ਵਿਜੀਲੈਂਸ ਦੀ ਟੀਮ ‘ਤੇ ਚੜਾਈ ਗੱਡੀ
ਬਿਜਲੀ ਮੰਤਰੀ ਨੇ ਰੋਪੜ ਥਰਮਲ ਪਲਾਂਟ ਦੀ ਮੌਜ਼ੂਦਾ ਬਿਜਲੀ ਉਤਪਾਦਨ ਸਮਰੱਥਾ ਨੂੰ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਕੋਲ ਆਪਣੀ ਕੋਲੇ ਦੀ ਖਾਨ ਹੈ ਪ੍ਰੰਤੂ ਕੇਂਦਰ ਸਰਕਾਰ ਵਲੋਂ ਕੋਲੇ ਦੀ ਢੁਆਈ 1000 ਕਿਲੋਮੀਟਰ ਤੋਂ ਵੱਧ ਨਾ ਕਰਨ ਦੀ ਸ਼ਰਤ ਕਾਰਨ ਇਨ੍ਹਾਂ ਥਰਮਲ ਪਲਾਂਟਾਂ ਦੀ ਸਮਰੱਥਾ ਵਧਾਉਣ ਵਿਚ ਪੇਸ਼ ਆ ਰਹੀ ਦਿੱਕਤ ਦਾ ਮੁੱਦਾ ਚੁੱਕਿਆ ਇਸ ਮੰਗ ਨੂੰ ਸਵੀਕਾਰ ਕਰਦਿਆਂ ਕੇਂਦਰੀ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕੋਲਾ ਲੈ ਕੇ ਜਾਣ ਦੀ ਹੱਦ ਨੂੰ 1500 ਕਿਲੋਮੀਟਰ ਤੋਂ ਵਧਾ ਦਿੱਤਾ ਜਾਵੇ ਅਤੇ ਪੰਜਾਬ ਦੇ ਰੋਪੜ ਵਿੱਚ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਪਲਾਂਟ ਨੂੰ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਾਵੇ ਇਸ ਦੇ ਨਾਲ ਹੀ 800 ਮੈਗਾਵਾਟ ਦਾ ਇਕ ਨਵਾਂ ਯੂਨਿਟ ਪੰਜਾਬ ਵਿੱਚ ਸਥਾਪਿਤ ਕਰਨ ਨੂੰ ਵੀ ਮੰਨਜ਼ੂਰੀ ਦੇ ਦਿਤੀ।
ਇਹ ਵੀ ਪੜ੍ਹੋ ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ
ਕੇਂਦਰੀ ਬਿਜਲੀ ਮੰਤਰੀ ਦੀ ਇਸ ਮੰਨਜ਼ੂਰੀ ਨਾਲ ਪੰਜਾਬ ਵਿੱਚ 2400 ਮੈਗਾਵਾਟ ਦੇ ਥਰਮਲ ਪਲਾਂਟ ਸਥਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ।ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਸੂਬੇ ਵਿਚ 7000 ਮੈਗਾਵਾਟ ਸੋਲਰ ਪਾਵਰ ਉਤਪਾਦਨ ਦੇ ਦਿੱਤੇ ਗਏ ਟੀਚੇ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਲੋੜੀਂਦੀ ਜ਼ਮੀਨ ਦੀ ਕੀਮਤ ਜ਼ਿਆਦਾ ਹੋਣ ਕਾਰਨ ਇਸ ਦਿਸ਼ਾ ਵਿਚ ਟੀਚੇ ਹਾਸਲ ਕਰਨ ਵਿਚ ਦਿੱਕਤ ਪੇਸ਼ ਆ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਕਿਸੇ ਗੁਆਂਢੀ ਸੂਬੇ ਵਿਚ ਇਹ ਸੋਲਰ ਪ੍ਰੋਜੈਕਟ ਲਗਾਉਣ ਲਈ ਯਤਨਸ਼ੀਲ ਹੈ ਜਿੱਥੋਂ ਬਿਜਲੀ ਦੀ ਸਪਲਾਈ ਵੀ ਸੋਖਿਆ ਹੀ ਪੰਜਾਬ ਨੂੰ ਹੋ ਜਾਵੇ।
ਇਹ ਵੀ ਪੜ੍ਹੋ ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ
ਇਸ ਮੌਕੇ ਬਿਜਲੀ ਨਾਲ ਸਬੰਧਤ ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗੀ ਗਈ 1000 ਮੈਗਾਵਾਟ ਬਿਜਲੀ ਨੂੰ ਜਲਦ ਪੂਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਸੁਰੱਖਿਅਤ ਕਰਨ ਲਈ ਹਮੇਸ਼ਾ ਪੰਜਾਬ ਵਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਗਿਆ ਹੈ ਮੌਜੂਦਾ ਸਮੇਂ ਪੰਜਾਬ ਰਾਜ ਨੂੰ ਕੇਂਦਰੀ ਪੂਲ ਵਿਚੋਂ 275 ਮੈਗਾਵਾਟ ਬਿਜਲੀ ਮਿਲ ਰਹੀ ਹੈ।ਬਿਜਲੀ ਮੰਤਰੀ ਨੇ ਇਸ ਮੌਕੇ ਕੇਂਦਰ ਸਰਕਾਰ ਦੀ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਰਾਜ ਦੇ ਬਿਜਲੀ ਸਪਲਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਨੇ 60-40 ਦੀ ਰੇਸ਼ੋ ਵਿਚ 3600 ਕਰੋੜ ਦੇ ਦੇ ਪ੍ਰੋਜੈਕਟ ਲਈ 60 ਫ਼ੀਸਦ ਹਿੱਸਾ ਦੇਣਾ ਸੀ ਪ੍ਰੰਤੂ ਹੁਣ ਇਸ ਪ੍ਰੋਜੈਕਟ ਦੀ ਲਾਗਤ ਵਧਣ ਕਾਰਨ ਅਤੇ ਕੇਂਦਰੀ ਗ੍ਰਾਂਟ ਨਿਸ਼ਚਿਤ ਹੋਣ ਕਾਰਨ ਗ੍ਰਾਂਟ ਦੀ ਪ੍ਰਤੀਸ਼ਤ 60 ਘਟ ਕੇ 40 ਰਹਿ ਗਈ ਹੈ ਜਿਸ ਕਾਰਨ ਪੰਜਾਬ ਰਾਜ ਨੂੰ ਲਗਭਗ 300 ਕਰੋੜ ਦਾ ਘਾਟਾ ਹੋਵੇਗਾ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।