Bathinda News: ਬਠਿੰਡਾ ਦੀ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਇਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਦੇ ਇੱਕ ਥਾਣੇਦਾਰ ਸਹਿਤ ਪੰਚਾਇਤ ਮੈਂਬਰ ਵਿਰੁਧ ਰਿਸ਼ਵਤ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਪਰਚਾ ਦਰਜ਼ ਹੋਣ ਦੀ ਸੂਹ ਮਿਲਦੇ ਹੀ ਥਾਣੇਦਾਰ ਛੁੱਟੀ ‘ਤੇ ਚਲਾ ਗਿਆ ਹੈ ਤੇ ਉਸਦਾ ਫ਼ੋਨ ਵੀ ਬੰਦ ਆ ਰਿਹਾ। ਜਦਕਿ ਪੰਚਾਇਤ ਮੈਂਬਰ ਰਾਜਦੀਪ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ Gangster Jaggu Bhagwanpuia ਦੀ ਮਾਤਾ ਦੇ ਕਤਲ ਕੇਸ ‘ਚ ਆਇਆ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ
ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





