Patiala/Amritsar News: ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਵੱਡੀ ਧਾਰਮਿਕ ਤੇ ਰਾਜਨੀਤਕ ਹਲਚਲ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਫ਼ਾਂਸੀ ਦੀ ਸਜ਼ਾ ਜਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖ ਕੇ ਪੰਜਾਬ BJP ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ ਕੀਤੀ ਹੈ।ਇਸ ਚਿੱਠੀ ਵਿਚ ਉਨ੍ਹਾਂ ਆਪਣੀ ਸਜ਼ਾ ਬਾਰੇ ਸੁਪਰੀਮ ਕੋਰਟ ਵੱਲੋਂ 6 ਮਹੀਨਿਆਂ ‘ਚ ਫੈਸਲਾ ਲਏ ਜਾਣ ਦੇ ਦਿੱਤੇ ਆਦੇਸ਼ਾਂ ਦੇ ਬਾਵਜੂਦ ਹਾਲੇ ਤੱਕ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਹੈ।
ਇਹ ਵੀ ਪੜ੍ਹੋ 👉Punjab Police ‘ਚ ਹੁਣ ਨਹੀਂ ਹੋਵੇਗੀ Sub Inspector Rank ‘ਤੇ ਸਿੱਧੀ ਭਰਤੀ
ਅਜਿਹੇ ਵਿਚ ਪੰਜਾਬ ਭਾਜਪਾ ਦੀ ਸਿੱਖ ਲੀਡਰਸ਼ਿਪ ਨੂੰ ਤਲਬ ਕਰਕੇ ਪੁਛਿਆ ਜਾਵੇ। ਜਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਨੂੰ ਸਕੱਤਰੇਤ ਵਿਖੇ ਤਲਬ ਕਰਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀ ਘਟਨਾਵਾਂ ਨੂੰ ਰੋਕਣ ਲਈ ਬਣਾਏ ਕਾਨੂੰਨ ਮਾਮਲੇ ਵਿਚ ਸਵਾਲ ਜਵਾਬ ਕਰਦਿਆਂ ਇਸ ਵਿਚ ਸੋਧ ਕਰਨ ਦੇ ਆਦੇਸ਼ ਦਿੱਤੇ ਸਨ। ਜਿਸਦੇ ਚੱਲਦੇ ਉਕਤ ਵਰਤਾਰੇ ਨੁੰ ਦੇਖਦਿਆਂ ਹੁਣ ਪੰਜਾਬ ਭਾਜਪਾ ਦੀ ਸਿੱਖ ਲੀਡਰਸ਼ਿਪ ਨੂੰ ਵੀ ਬਤੌਰ ਸਿੱਖ ਸੱਦਿਆ ਜਾ ਸਕਦਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦੇ ਵੱਡੇ ਸਿਆਸੀ ਮਾਹਣੇ ਨਿਕਲ ਸਕਦੇ ਹਨ, ਕਿਉਂਕਿ ਪੰਜਾਬ ਵਿਚ ਆਪਣੀ ਇਕੱਲਿਆ ਦੀ ਸਰਕਾਰ ਬਣਾਉਣ ਦੀ ‘ਸਿਆਸੀ ਇੱਛਾ’ ਰੱਖ ਰਹੀ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





