ਬਾਬਾ ਬਕਾਲਾ, 19 ਅਗਸਤ: ਪਹਿਲਾਂ ਲੋਕ ਸਭਾ ਚੋਣਾਂ ਤੇ ਮੁੜ ਜਲੰਧਰ ਉਪ ਚੋਣਾਂ ਤੋਂ ਬਾਅਦ ਹੁਣ ਪਹਿਲੀ ਵਾਰ ਅੱਜ ਸੋਮਵਾਰ ਨੂੰ ਵੱਖ ਵੱਖ ਸਿਆਸੀ ਧਿਰਾਂ ਆਪਣਾ ਸਿਆਸੀ ਸਕਤੀ ਪ੍ਰਦਰਸ਼ਨ ਕਰਨ ਜਾ ਰਹੇ ਹਨ। ਇਤਿਹਾਸਕ ਬਾਬਾ ਬਕਾਲਾ ਦੇ ਰੱਖੜ ਪੁੰਨਿਆ ਮੇਲੇ ਮੌਕੇ ਇੰਨ੍ਹਾਂ ਸਿਆਸੀ ਧਿਰਾਂ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਰੱਖੜ ਪੁੰਨਿਆ ਮੇਲੇ ਮੌਕੇ ਸਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ਼ ਨਾ ਆਵੇ , ਇਸਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀ ਜਾਇਜ਼ਾ ਲੈ ਰਹੇ ਹਨ ਤੇ 1800 ਦੇ ਕਰੀਬ ਪੁਲਿਸ ਜਵਾਨ ਮੇਲੇ ਅਤੇ ਸਿਆਸੀ ਕਾਨਫਰੰਸਾਂ ਲਈ ਤੈਨਾਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਆਈਟੀਆਈ ਵਿਚ ਕੀਤੀ ਜਾ ਰਹੀ ਸਿਆਸੀ ਕਾਨਫਰੰਸ ਵਿਚ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜ ਰਹੇ ਹਨ।
ਲੁਧਿਆਣਾ ’ਚ ਉੱਘੇ ਕੱਪੜਾ ਵਪਾਰੀ ਦੇ ਪੁੱਤਰ ’ਤੇ ਰਾਤ ਨੂੰ ਚੱਲੀਆਂ ਗੋ+ਲੀਆਂ, ਜਾਣੋਂ ਵਜ੍ਹਾ
ਜਦੋਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਕਾਨਫਰੰਸ ਹੋਰਹੀ ਹੈ। ਇਸੇ ਤਰ੍ਹਾਂ ਕਾਂਗਰਸ ਵੱਲੋਂ ਵੀ ਇਸ ਮੌਕੇ ਕਾਨਫਰੰਸ ਵਿਚ ਆਪਣਾ ਵੱਡਾ ਇਕੱਠ ਕੀਤਾ ਜਾ ਰਿਹਾ। ਵੱਡੀ ਗੱਲ ਇਹ ਹੈ ਕਿ ਖਡੂਰ ਸਾਹਿਬ ਤੋਂ ਅਜਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਵੀ ਇੱਥੇ ਵੱਡਾ ਇਕੱਠ ਕੀਤਾ ਜਾ ਰਿਹਾ। ਪੰਥਕ ਧੜੇ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਇਸਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ। ਗੌਰਤਲਬ ਹੈ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਤੇ ਅਜਿਹੀ ਹਾਲਾਤ ਵਿਚ ਆਪਣੇ ਕਾਡਰ ਨੂੰ ਗਤੀਸ਼ੀਲ ਰੱਖਣ ਅਤੇ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ ਕਰਨ ਦੇ ਲਈ ਸਿਆਸੀ ਧਿਰਾਂ ਵੱਲੋਂ ਇਹ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।
Share the post "ਪੰਜਾਬ ਦੇ ਵਿਚ ਵੱਡੀਆਂ ਸਿਆਸੀ ਕਾਨਫਰੰਸਾਂ ਅੱਜ, ਰੱਖੜ ਪੁੰਨਿਆਂ ਮੌਕੇ ਬਾਬਾ ਬਕਾਲਾ ’ਚ ਹੋਵੇਗਾ ਸ਼ਕਤੀ ਪ੍ਰਦਰਸ਼ਨ"