Rampura Phul ਹਲਕੇ ‘ਚ ਵੱਡਾ ਸਿਆਸੀ ਧਮਾਕਾ; ਨਾਮੀਂ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਹੋਇਆ ਸ਼ਾਮਲ

Date:

spot_img

👉ਆਪ ਦੀ ਟਿਕਟ ‘ਤੇ ਹਾਸਲ ਕਰ ਚੁੱਕਿਆ ਹੈ ਰਿਕਾਰਡ ਤੋੜ ਵੋਟਾਂ
Rampura Phul News: Rampura Phul ‘ਚ ਵੱਡਾ ਸਿਆਸੀ ਧਮਾਕਾ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮੀਂ ਆਗੂ ਮਨਜੀਤ ਸਿੰਘ ਬਿੱਟੀ ਨੂੰ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਕਰਵਾਇਆ ਹੈ। ਮਨਜੀਤ ਬਿੱਟੀ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ ਅਤੇ ਰਿਕਾਰਡ ਤੋੜ 33 ਹਜ਼ਾਰ ਦੇ ਕਰੀਬ ਵੋਟਾਂ ਹਾਸਲ ਕੀਤੀਆਂ ਸਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਆਪ ਵੱਲੋਂ ਬਿੱਟੀ ਦੀ ਥਾਂ ਗਾਇਕ ਬਲਕਾਰ ਸਿੱਧੂ ਨੂੰ ਇੱਥੋਂ ਚੋਣ ਲੜਾਈ ਸੀ, ਜਿਸਤੋਂ ਬਾਅਦ ਉਹ ਸਿਆਸੀ ਤੌਰ ‘ਤੇ ਸ਼ਾਂਤ ਬੈਠੇ ਹੋਏ ਸਨ। ਪ੍ਰੰਤੂ ਇਸਦੇ ਬਾਵਜੂਦ ਇੱਕ ਵੱਡਾ ਵੋਟ ਬੈਂਕ ਉਨ੍ਹਾਂ ਦੇ ਨਾਲ ਹਾਲੇ ਤੱਕ ਵੀ ਜੁੜਿਆ ਹੋਇਆ।

ਇਹ ਵੀ ਪੜ੍ਹੋ 👉ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕ*ਤ*ਲ ਕੇਸ ‘ਚ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਵਿਗੜੀ

ਜਾਣਕਾਰੀ ਮੁਤਾਬਕ ਮਨਜੀਤ ਸਿੰਘ ਬਿੱਟੀ ਤੇ ਉਨ੍ਹਾਂ ਦੇ ਹੋਰ ਸਾਥੀ ਕੋਂਸਲਰਾਂ ਦੀ ਸਮੂਲੀਅਤ ਦਿੱਲੀ ਦੇ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਅਗਵਾਈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਿਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਹੋਈ ਹੈ, ਜਿਸਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਮੌਕੇ ਬਿੱਟੀ ਨਾਲ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ‘ਚ ਗੋਲਡੀ ਵਰਮਾ ਰਾਮਪੁਰਾ ਫੂਲ ਸਿਟੀ), ਨਿੰਨੀ ਬਾਂਸਲ (ਸਾਬਕਾ ਪ੍ਰਧਾਨ, ਮਿਊਂਸੀਪਲ ਕੌਂਸਲ ਰਾਮਪੁਰਾ ਫੂਲ), ਸੁਰੇਸ਼ ਬਾਹੀਆ (ਸਾਬਕਾ ਪ੍ਰਧਾਨ, ਮਿਊਂਸੀਪਲ ਕੌਂਸਲ ਰਾਮਪੁਰਾ ਫੂਲ), ਸਤੀਸ਼ ਕੁਮਾਰ (ਮਿਊਂਸੀਪਲ ਕੌਂਸਲਰ), ਨੀਰਜ ਚੌਧਰੀ (ਸੀਨੀਅਰ ਅਕਾਲੀ ਆਗੂ) ਆਦਿ ਸ਼ਾਮਲ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...