DA ਦੇ ਮਾਮਲੇ ’ਚ ਪੰਜਾਬ ਸਰਕਾਰ ਲਈ ਵੱਡੀ ਮੁਸ਼ਕਲ!

Date:

spot_img

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਯਾਨੀ DA ਨਾਲ ਜੁੜੇ ਮਾਮਲੇ ਵਿੱਚ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਨਾਲ ਸਬੰਧਤ ਨੋਟਿਸ ਜਾਰੀ ਕੀਤਾ ਹੈ। ਮਾਮਲਾ ਕਥਿਤ ਤੌਰ ’ਤੇ ਅਦਾਲਤ ਵਿੱਚ ਦਿੱਤੀ ਗਈ ਜਾਣਕਾਰੀ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਸਖ਼ਤ ਸਵਾਲ ਕਰਦਿਆਂ ਇਹ ਵੀ ਪੁੱਛਿਆ ਹੈ ਕਿ ਮੁੱਖ ਸਕੱਤਰ ਖ਼ਿਲਾਫ਼ ਅਪਰਾਧਿਕ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ? ਹੁਣ ਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮੇ ਰਾਹੀਂ ਆਪਣਾ ਜਵਾਬ ਦੇਣਾ ਹੋਵੇਗਾ। ਇਹ ਮਾਮਲਾ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦੇਣ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਪਹਿਲਾਂ ਦਿੱਤੇ ਗਏ ਹੁਕਮਾਂ ਨੂੰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਸਾਹਮਣੇ ਆਈ ਸੀ। ਇਸੇ ਸਬੰਧ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਾਈ ਕੋਰਟ ਵਿੱਚ ਇੱਕ ਹਲਫ਼ਨਾਮਾ ਵੀ ਦਾਇਰ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ।

ਇਹ ਵੀ ਪੜ੍ਹੋ 👉‘3 ਸਾਲ ਦਾ ਪੈਸਾ ਬਚਾ ਕੇ ਰੱਖੋ, ਆਉਣ ਵਾਲੈ ਵੱਡਾ ਸੰਕਟ’…

ਦਰਅਸਲ, ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਨੂੰ ਦੱਸਿਆ ਗਿਆ ਸੀ ਕਿ DA ਦੇ ਭੁਗਤਾਨ ਨਾਲ ਸਬੰਧਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਰ ਜਦੋਂ ਹਾਈ ਕੋਰਟ ਦੀ ਰਜਿਸਟਰੀ ਵੱਲੋਂ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਇਸ ਬਾਰੇ ਜਾਣਕਾਰੀ ਲਈ ਗਈ ਤਾਂ ਕਥਿਤ ਤੌਰ ’ਤੇ ਕੁਝ ਵੱਖਰੀ ਜਾਣਕਾਰੀ ਸਾਹਮਣੇ ਆਈ। ਰਿਪੋਰਟ ਮੁਤਾਬਕ, ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਨਾਲ ਲੱਗੇ ਵਕਾਲਤਨਾਮੇ ’ਤੇ ਮੁੱਖ ਸਕੱਤਰ ਦੇ ਦਸਤਖ਼ਤ ਨਾ ਹੋਣ ਦੀ ਗੱਲ ਸਾਹਮਣੇ ਆਈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਕਈ ਖਾਮੀਆਂ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ 👉High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

ਇਸ ਪੂਰੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਵੱਲੋਂ ਮੁੱਖ ਸਕੱਤਰ ਨੂੰ ਸਵਾਲ ਕੀਤਾ ਗਿਆ ਕਿ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਹੀ ਮੁੱਖ ਸਕੱਤਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਸਕੱਤਰ ਲਗਾਤਾਰ ਦੂਜੇ ਦਿਨ ਹਾਈ ਕੋਰਟ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ। ਇਸ ਸੁਣਵਾਈ ਦੌਰਾਨ ਮੁੱਖ ਸਕੱਤਰ ਵੱਲੋਂ ਪੂਰੇ ਮਾਮਲੇ ਸਬੰਧੀ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਜਾਣਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਮੁੱਖ ਸਕੱਤਰ ਅਦਾਲਤ ਵਿੱਚ ਕੀ ਜਵਾਬ ਦਿੰਦੇ ਹਨ ਅਤੇ ਹਾਈ ਕੋਰਟ ਇਸ ਮਾਮਲੇ ਵਿੱਚ ਅੱਗੇ ਕੀ ਰੁਖ ਅਪਣਾਉਂਦੀ ਹੈ।

ਇਹ ਵੀ ਪੜ੍ਹੋ 👉ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

DA ਨਾਲ ਜੁੜਿਆ ਇਹ ਮਾਮਲਾ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੀ ਬੇਹੱਦ ਅਹਿਮ ਹੈ।ਇਸ ਲਈ ਅਗਲੀ ਸੁਣਵਾਈ ਤੋਂ ਬਾਅਦ ਅਦਾਲਤ ਦੇ ਹੁਕਮਾਂ ਦਾ ਸਿੱਧਾ ਅਸਰ DA ਦੇ ਭੁਗਤਾਨ ਅਤੇ ਇਸ ਨਾਲ ਜੁੜੀ ਸਰਕਾਰੀ ਪ੍ਰਕਿਰਿਆ ’ਤੇ ਪੈ ਸਕਦਾ ਹੈ। ਮੁੱਖ ਸਕੱਤਰ ਹਾਈ ਕੋਰਟ ਦੇ ਸਖ਼ਤ ਸਵਾਲਾਂ ਦਾ ਕੀ ਜਵਾਬ ਦਿੰਦੇ ਹਨ? ਅਤੇ ਕੀ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਅੱਗੇ ਕੋਈ ਹੋਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ? ਇਸ ਦਾ ਜਵਾਬ ਹੁਣ 9 ਅਕਤੂਬਰ ਦੀ ਸੁਣਵਾਈ ਵਿੱਚ ਸਾਹਮਣੇ ਆਵੇਗਾ। DA ਨਾਲ ਜੁੜੀ ਹਰ ਅਹਿਮ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ਦੇ ਦੁਕਾਨਦਾਰਾਂ ਲਈ ਵੱਡੀ ਖ਼ਬਰ!

ਵੈਬ ਡੈਸਕ: ਜੇਕਰ ਤੁਸੀਂ ਪੰਜਾਬ ਵਿੱਚ ਦੁਕਾਨ ਜਾਂ ਕੋਈ...

‘3 ਸਾਲ ਦਾ ਪੈਸਾ ਬਚਾ ਕੇ ਰੱਖੋ, ਆਉਣ ਵਾਲੈ ਵੱਡਾ ਸੰਕਟ’…

ਨਿਊਜ਼ ਡੈਸਕ: ਕੀ ਆਉਣ ਵਾਲਾ ਸਮਾਂ ਤੁਹਾਡੀ ਜੇਬ 'ਤੇ...

High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

Chandigarh News : ED (ਐਨਫ਼ੌਰਸਮੈਂਟ ਡਾਇਰੈਕਟੋਰੇਟ) ਵੱਲੋਂ ਮੁੱਖ ਦਫ਼ਤਰ...