1 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗੀ ਅਕਾਲੀ ਦਲ ਬਚਾਓ ਲਹਿਰ
ਸੁਖਬੀਰ ਧੜੇ ਵੱਲੋਂ ਦਾਅਵਾ,ਭਾਜਪਾ ਦੇ ਇਸ਼ਾਰੇ ’ਤੇ ਹੋ ਰਹੀਆਂ ਮੀਟਿੰਗਾਂ
ਜਲੰਧਰ/ਚੰਡੀਗੜ੍ਹ, 25 ਜੂਨ: ਲੰਘੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਵਿਰੁਧ ਵੱਡੀ ਬਗਾਵਤ ਸ਼ੁਰੂ ਹੋ ਗਈ ਹੈ। ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ ਦੀ ਅਗਵਾਈ ਹੇਠ ਅੱਜ ਜਲੰਧਰ ’ਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿਚ ਸ:ਬਾਦਲ ਤੋਂ ਅਸਤੀਫ਼ਾ ਮੰਗਦਿਆਂ ਆਗਾਮੀ 1 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਧਰ ਦੂਜੇ ਪਾਸੇ ਇਸੇ ਮੀਟਿੰਗ ਦੇ ਬਰਾਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ’ਚ ਹੋਈ ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਇੰਚਾਰਜ਼ਾਂ ਦੀ ਹੋਈ ਮੀਟਿੰਗ ਵਿਚ ਸੁਖਬੀਰ ਦੀ ਅਗਵਾਈ ਹੇਠ ਵਿਸਵਾਸ ਪ੍ਰਗਟ ਕਰਦਿਆਂ ਜਲੰਧਰ ’ਚ ਦੂਜੇ ਧੜੇ ਦੀ ਹੋਈ ਮੀਟਿੰਗ ਨੂੰ ਭਾਜਪਾ ਦੀ ਸਾਜਸ਼ ਕਰਾਰ ਦਿੱਤਾ ਗਿਆ।
ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਭਾਸ਼ਾ ਵਿਚ ਚੁੱਕੀ ਸਹੁੰ
ਦਸਣਾ ਬਣਦਾ ਹੈ ਕਿ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀਆਂ 13 ਵਿਚੋਂ ਸਿਰਫ਼ 1 ਸੀਟ ’ਤੇ ਜਿੱਤ ਪ੍ਰਾਪਤ ਹੋਈ ਹੈ।ਜਦੋਂਕਿ 10 ਸੀਟਾਂ ਉਪਰ ਅਕਾਲੀ ਉਮੀਦਵਾਰਾਂ ਦੀ ਜਮਾਨਤ ਜਬਤ ਹੋ ਗਈ ਹੈ। ਜਿਸਤੋਂ ਬਾਅਦ ਪਾਰਟੀ ਦੇ ਜਿਆਦਾਤਰ ਆਗੂ ਬਾਦਲ ਪ੍ਰਵਾਰ ਨੂੰ ਹੁਣ ਲਾਂਭੇ ਕਰਨ ਲਈ ਸਰਗਰਮ ਹੋ ਗਏ ਹਨ। ਇਸੇ ਕੜੀ ਤਹਿਤ ਅੱਜ ਜਲੰਧਰ ਵਿਖੇ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦੇ ਘਰ ਹੋਈ ਮੀਟਿੰਗ ਵਿਚ ਪ੍ਰੋ ਚੰਦੂਮਾਜ਼ਰਾ ਤੋਂ ਇਲਾਵਾ ਸਾਬਕਾ ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਢਸਾ, ਸੁੱਚਾ ਸਿੰਘ ਛੋਟੇਪੁਰ,ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਰਵਣ ਸਿੰਘ ਫਿਲੌਰ, ਜਸਟਿਸ ਨਿਰਮਲ ਸਿੰਘ, ਪਾਰਟੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ , ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਗਗਨਜੀਤ ਸਿੰਘ ਬਰਨਾਲਾ, ਮਨਜੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਆਦਿ ਸਹਿਤ ਵੱਡੇ ਆਗੂ ਹਾਜ਼ਰ ਸਨ।
ਜੇਲ੍ਹ ‘ਚ ਹੀ ਰਹਿਣਗੇ ਅਰਵਿੰਦ ਕੇਜ਼ਰੀਵਾਲ, ਹਾਈਕੋਰਟ ਨੇ ਸੁਣਾਇਆ ਫ਼ੈਸਲਾ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਦਸਿਆ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਵੱਡੀਆਂ ਗਲਤੀਆਂ ਹੋਈਆਂ ਹਨ ਤੇ ਪਾਰਟੀਆਂ ਨੂੰ ਲਗਾਤਾਰ ਹਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਮਤਾ ਵੀ ਪਾਸ ਕੀਤਾ ਗਿਆ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਲੀਡਰਸ਼ਿਪ ਨੂੰ ਪਾਸੇ ਹੋ ਜਾਣਾ ਚਾਹੀਦਾ। ਉਨ੍ਹਾਂ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਇੱਕ ਕਮੇਟੀ ਬਣਾਉਣ ਦਾ ਵੀ ਫੈਸਲਾ ਲਿਆ ਗਿਆ। ਇਹ ਕਮੇਟੀ 1 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਬਖ਼ਸਾਉਣ ਦੇ ਲਈ ਖਿਮਾ ਜਾਚਨਾ ਕਰੇਗੀ ਅਤੇ ਨਾਲ ਹੀ ਅਕਾਲੀ ਦਲ ਬਚਾਓ ਲਹਿਰ ਵੀ ਸ਼ੁਰੂ ਕੀਤੀ ਜਾਵੇਗੀ।
ਡਿਊਟੀ ਦੌਰਾਨ ਰੀਲਾਂ ਦੇਖਣ ਵਾਲੇ ਪੁਲਿਸ ਮੁਲਾਜਮਾਂ ਦੀ ਹੁਣ ਖ਼ੈਰ ਨਹੀਂ, ਹੋਵੇਗੀ ਕਾਰਵਾਈ
ਉਧਰ ਚੰਡੀਗੜ੍ਹ ’ਚ ਹੋਈ ਮੀਟਿੰਗ ਤੋਂ ਬਾਅਦ ਸਫ਼ਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਕਿ 99 ਫ਼ੀਸਦੀ ਅਕਾਲੀ ਆਗੂ ਤੇ ਵਰਕਰ ਸੁਖਬੀਰ ਸਿੰਘ ਬਾਦਲ ਦੇ ਨਾਲ ਹਨ ਤੇ ਜਲੰਧਰ ਦੀ ਮੀਟਿੰਗ ਭਾਜਪਾ ਦੇ ਇਸ਼ਾਰੇ ’ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਪਾਰਟੀ ਪਲੇਟਫ਼ਾਰਮ ’ਤੇ ਗੱਲ ਰੱਖ ਸਕਦਾ ਹੈ ਤੇ ਇਸ ਤਰ੍ਹਾਂ ਮੀਟਿੰਗਾਂ ਕਰਨੀਆਂ ਗਲਤ ਹਨ।