👉ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ ਲਈ ਬੁੱਧਵਾਰ ਨੂੰ 21,000 ਕਿਊਸਿਕ ਪਾਣੀ ਛੱਡਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋ ਰਿਹਾ ਹੈ, ਜੋ ਕਿ ਸੂਬੇ ਦੀ ਜਲ ਪ੍ਰਬੰਧਨ ਰਣਨੀਤੀ ਵਿੱਚ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਜਲ ਸਰੋਤਾਂ, ਖੇਤੀਬਾੜੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ Chandigarh News : ਗੁਜਰਾਤ ਦੀਆਂ ਸਥਾਨਕ ਚੋਣਾਂ ‘ਚ ਆਪ ਦੀ ਜਿੱਤ ‘ਤੇ CM Mann ਨੇ ਦਿੱਤੀ ਵਧਾਈ
ਸਾਡਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ।”ਉਨ੍ਹਾਂ ਅੱਗੇ ਕਿਹਾ, “ਸਿੰਜਾਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦਾ ਇਤਿਹਾਸਕ ਨਿਵੇਸ਼ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ 14,000 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਅਤੇ 4,000 ਕਿਲੋਮੀਟਰ ਨਵੀਆਂ ਨਹਿਰਾਂ ਦੇ ਨਿਰਮਾਣ ਨਾਲ 1 ਮਈ ਤੋਂ ਨਹਿਰਾਂ ਵਿੱਚ ਪੂਰਾ ਪਾਣੀ ਛੱਡਿਆ ਜਾਵੇਗਾ। ਫਾਜ਼ਿਲਕਾ ਅਤੇ ਅਬੋਹਰ ਵਰਗੇ ਟੇਲਾਂ ਉੱਤੇ ਪੈਂਦੇ ਖੇਤਰਾਂ ਨੂੰ ਵੀ 2 ਮਈ ਤੱਕ ਪਾਣੀ ਮਿਲ ਜਾਵੇਗਾ। ਪਾਣੀ ਰੀਚਾਰਜ ਕਰਨ ਦੇ ਯਤਨਾਂ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਦੇ ਨਾਲ ਬਿਜਲੀ ਬਚਾਉਣ ਅਤੇ ਮਜ਼ਦੂਰਾਂ ਲਈ ਸਹੂਲਤ ਯਕੀਨੀ ਬਣਾਉਣ ਲਈ ਝੋਨੇ ਦੀ ਬਿਜਾਈ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 1 ਜੂਨ ਤੋਂ ਨਹਿਰੀ ਪਾਣੀ ਦੀ ਸਪਲਾਈ ਪੜਾਅਵਾਰ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਆਸਟਰੇਲੀਆ ਤੋਂ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।”ਉਨ੍ਹਾਂ ਪੋਸਟ ਵਿੱਚ ਕਿਹਾ, “ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਪਾਣੀ ਦੀ ਹਰ ਬੂੰਦ ਨੂੰ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਪਹਿਲੀ ਮਈ ਤੋਂ ਸੂਬੇ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ। ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਗਈ, ਨਾ ਹੀ ਪਾਕਿਸਤਾਨ ਨੂੰ ਕੋਈ ਪਾਣੀ ਭੇਜਿਆ ਜਾ ਰਿਹਾ ਹੈ।”ਟਿਕਾਊ ਸਿੰਜਾਈ ਸਾਧਨਾਂ ਵੱਲ ਤਬਦੀਲੀ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ `ਤੇ ਨਿਰਭਰਤਾ ਵਧਾਈ ਜਾਵੇ ਤਾਂ ਜੋ ਟਿਊਬਵੈੱਲਾਂ `ਤੇ ਦਬਾਅ ਘਟਾਇਆ ਜਾ ਸਕੇ।”
ਇਹ ਵੀ ਪੜ੍ਹੋ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ
ਉਨ੍ਹਾਂ ਅੱਗੇ ਕਿਹਾ, “ਮਾਰਚ 2026 ਤੱਕ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਿੰਜਾਈ ਕਾਰਜਾਂ `ਤੇ 6,700 ਕਰੋੜ ਰੁਪਏ ਖ਼ਰਚ ਕੀਤੇ ਹਨ।”ਹੋਰ ਵਿਸਥਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਰਕਮ ਦੀ ਵਰਤੋਂ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਅਤੇ ਕਸੀਆਂ ਬਣਾਉਣ ਲਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਝੋਨੇ ਦੇ ਸੀਜ਼ਨ ਤੋਂ ਪਹਿਲਾਂ, 4,000 ਕਿਲੋਮੀਟਰ ਨਵੇਂ ਬਣੇ ਰਜਬਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਕਸੀਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।”ਇਸ ਪਹਿਲਕਦਮੀ ਦੇ ਪੱਧਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਡਿਆ ਜਾ ਰਿਹਾ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਕਿਸਾਨਾਂ ਨੂੰ ਬਹੁਤ ਲਾਭ ਪਹੁੰਚਾਏਗਾ।” ਉਨ੍ਹਾਂ ਅੱਗੇ ਕਿਹਾ, “ਇਹ ਖਾਸ ਤੌਰ ਉੱਤੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਬਾਗਾਂ ਅਤੇ ਕਪਾਹ, ਮੱਕੀ ਅਤੇ ਚਾਰੇ ਵਰਗੀਆਂ ਫਸਲਾਂ ਦੀ ਬਿਜਾਈ ਦੇ ਨਾਲ-ਨਾਲ ਝੋਨੇ ਦੀ ਕਾਸ਼ਤ ਲਈ ਖੇਤ ਤਿਆਰ ਕਰਨ ਵਿੱਚ ਮਦਦ ਕਰੇਗਾ।”ਇਸ ਦੇ ਲੰਮੇ ਸਮੇਂ ਲਈ ਲਾਭਕਾਰੀ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਣੀ ਵੱਖ-ਵੱਖ ਰੀਚਾਰਜ ਸਕੀਮਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਬਾਗਬਾਨੀ, ਖਾਸ ਕਰਕੇ ਫਾਜ਼ਿਲਕਾ ਅਤੇ ਅਬੋਹਰ ਇਲਾਕਿਆਂ ਵਿੱਚ ਇਸ ਨਾਲ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਹੁਣ ਟਿਊਬਵੈੱਲਾਂ `ਤੇ ਨਿਰਭਰ ਨਹੀਂ ਰਹਿਣਾ ਪਵੇਗਾ।”ਧਰਤੀ ਹੇਠਲੇ ਪਾਣੀ ਦੀ ਸੰਭਾਲ `ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।”
ਇਹ ਵੀ ਪੜ੍ਹੋ Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ
ਉਨ੍ਹਾਂ ਅੱਗੇ ਕਿਹਾ, “ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਜੂਦ ਇਸ ਦੇ ਪਾਣੀਆਂ ਨਾਲ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦੀ ਕੋਈ ਹੋਂਦ ਨਹੀਂ ਹੈ।”ਹੋਰ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਇੱਕ ਸਾਲ ਵਿੱਚ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।”ਫਸਲ ਯੋਜਨਾਬੰਦੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਜ਼ੋਨ-ਵਾਰ ਕਾਸ਼ਤ ਸਹੀ ਯੋਜਨਾਬੰਦੀ ਅਤੇ ਪ੍ਰਬੰਧਾਂ ਨਾਲ ਕੀਤੀ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ, “ਸਾਰੇ ਜ਼ਿਲ੍ਹਿਆਂ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼਼ੁਰੂ ਹੋਵੇਗੀ, ਜਿਸ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਐਸ.ਏ.ਐਸ. ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ।”ਉਨ੍ਹਾਂ ਅੱਗੇ ਦੱਸਿਆ, “ਪੰਜ ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ਼਼ੁਰੂ ਹੋ ਜਾਵੇਗੀ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




