ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

Date:

spot_img

👉ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ।ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ CM Bhagwant Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ।

ਇਹ ਵੀ ਪੜ੍ਹੋ Minister Harpal Singh Cheema ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...