Gurdaspur News: ਪਿਛਲੇ ਦਿਨੀਂ ਹੋਈਆਂ ਨਗਰ ਕੋਂਸਲ ਚੋਣਾਂ ਵਿਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਕਰਾਰੀ ਹਾਰ ਦੇਣ ਵਾਲਾ ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆ ਦਾ ਇੰਚਾਰਜ਼ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਚਾਨਕ ਵਾਪਰੇ ਇਸ ਘਟਨਾਕ੍ਰਮ ਦੀ ਸਿਆਸੀ ਹਲਕਿਆਂ ਵਿਚ ਚਰਚਾ ਹੈ। ਸੂਚਨਾ ਮੁਤਾਬਕ ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਅਕਾਲੀ ਦਲ ਨੂੰ ਛੱਡ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸ: ਮਾਹਲ ਦੇ ਇਸ ਫੈਸਲੇ ਨੂੰ ਮਾਝਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਇਸਦਾ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ ਸਿਆਸੀ ਹਲਕਿਆਂ ਵਿਚ ਚੱਲ ਰਹੀਆਂ ਚਰਚਾਵਾਂ ਮੁਤਾਬਕ ਆਪ ਗੁਰਇਕਬਾਲ ਸਿੰਘ ਮਾਹਲ ਰਾਹੀਂ ਕਾਦੀਆ ਹਲਕੇ ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਘੇਰ ਸਕਦੀ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਗੁਰਇਕਬਾਲ ਸਿੰਘ ਮਾਹਲ ਲੰਬੇ ਸਮੇਂ ਤੋਂ ਕਾਦੀਆਂ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ ਸਥਾਨਕ ਸਮਰਥਨ ਅਧਾਰ ਮਜ਼ਬੂਤ ਮੰਨਿਆ ਜਾਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



