ਬਾਦਲਾਂ ਦੇ ਗੜ੍ਹ ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਜ਼ਿਲ੍ਹਾ ਪ੍ਰਧਾਨ ਨੇ ਚੁੱਕਿਆ ‘ਝਾੜੂ’

Date:

spot_img

Mansa News: ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ‘ਆਪ’ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼ਿਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਹ ਵੀ ਪੜ੍ਹੋ 👉‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿੱਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।ਉੱਥੇ ਹੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...